ਪੰਜਾਬ ਭਾਜਪਾ ਚ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪਾਰਟੀ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਅਨਿਲ ਜੋਸ਼ੀ ਕਿਸਾਨਾਂ ਦੇ ਹੱਕ ਵਿੱਚ ਬਿਆਨ ਦਿੰਦੇ ਨਜ਼ਰ ਆਏ ਹਨ। ਆਪਣੀ ਪਾਰਟੀ ਤੇ ਵੀ ਉਹਨਾਂ ਨੇ ਸਵਾਲ ਚੁੱਕੇ ਹਨ।ਜਿਸਤੋਂ ਬਾਅਦ ਹੁਣ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਡਾ: ਸੁਭਾਸ਼ ਸ਼ਰਮਾ ਨੇ ਅਨਿਲ ਜੋਸ਼ੀ ਨੂੰ ਜਾਰੀ ਨੋਟਿਸ ਵਿਚ ਦੋ ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਦੇਣ ਲਈ ਸਮਾਂ ਦਿੱਤਾ ਹੈ।ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸੀ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ। ਇਸ ਲਈ ਅਨਿਲ ਜੋਸ਼ੀ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਉਧਰ ਅਨਿਲ ਜੋਸ਼ੀ ਨੇ ਕਿਹਾ ਕਿ ਭਾਜਪਾ ਦੀ ਪੰਜਾਬ ਲੀਡਰਸ਼ਿਪ ਮੇਰੇ ਕੰਮਾਂ ਤੋਂ ਖ਼ੁਸ਼ ਨਹੀਂ ਹੈ ਇਸ ਲਈ ਉਹ ਪਾਰਟੀ ਨੂੰ ਮੇਰੇ ਖਿਲਾਫ ਭੜਕਾ ਰਹੀ ਹੈ ਉਨ੍ਹਾਂ ਨੇ ਕਿਹਾ ਕਿ ਜੋ ਸਰਕਾਰ ਵੱਲੋਂ ਕਾਨੂੰਨ ਬਣਾਏ ਗਏ ਹਨ ਉਹ ਲੋਕਾਂ ਦੇ ਭਲੇ ਲਈ ਹੀ ਬਣਾਏ ਜਾਂਦੇ ਹਨ ਮੈਂ ਪੰਜਾਬ ਦੇ ਭਲੇ ਲਈ ਹੀ ਕਿਹਾ ਸੀ ਕਿ ਜਦੋਂ ਕਿਸਾਨ ਪੰਜਾਬ ਵਿੱਚ ਪ੍ਰਦਰਸ਼ਨ ਕਰ ਰਹੇ ਸੀ ਉਦੋਂ ਹੀ ਇਸ ਵਿੱਚ ਬਦਲਾਅ ਕਰ ਦੇਣਾ ਚਾਹੀਦਾ ਸੀ ਤਾਂ ਮਸਲਾ ਇੰਨਾ ਲੰਬਾ ਜਾਣਾ ਹੀ ਨਹੀਂ ਸੀ ਅਨਿਲ ਜੋਸ਼ੀ ਨੇ ਅੱਗੇ ਕਿਹਾ ਕਿ ਮੈਂ ਸਿਰਫ ਪਾਰਟੀ ਦੇ ਭਲੇ ਲਈ ਅਤੇ ਪਾਰਟੀ ਦੀ ਮਜ਼ਬੂਤੀ ਲਈ ਹੀ ਬੋਲਿਆ ਸੀ। ਉਨ੍ਹਾਂ ਨੂੰ ਨੋਟਿਸ ਮਿਿਲਆ ਹੈ ਉਸ ਦਾ ਜਵਾਬ ਉਹ ਲਿਖਤੀ ਰੂਪ ਵਿਚ ਦੇਣਗੇ ਅਤੇ ਇਨ੍ਹਾਂ ਤੋਂ ਵੀ ਸਵਾਲ ਪੁੱਛਣਗੇ ਕਿ ਹੁਣ ਤੱਕ ਕਿਸਾਨਾਂ ਨੂੰ ਸਮਝਾਉਣ ਵਿੱਚ ਇਹ ਕਿੰਨਾ ਕੁ ਸਫ਼ਲ ਰਹੇ ਉਨ੍ਹਾਂ ਕਿਹਾ ਕਿ ਭਾਜਪਾ ਦੀ ਪੰਜਾਬ ਲੀਡਰਸ਼ਿਪ ਮੇਰੇ ਨਾਲ ਸ਼ੁਰੂ ਤੋਂ ਹੀ ਮੈਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰਦੀ ਰਹੀ ਅਤੇ ਇਨ੍ਹਾਂ ਨੇ 2017 ਦੀਆਂ ਚੋਣਾਂ ਵਿੱਚ ਵੀ ਮੈਨੂੰ ਹਰਾਉਣ ਲਈ ਕਾਂਗਰਸ ਨੂੰ ਵੋਟਾਂ ਪੁਆਈਆਂ ਹਾਲਾਂਕਿ ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਲੋਕ ਫ਼ੈਸਲਾ ਕਰਨਗੇ ਕਿ ਕਿਸ ਨੂੰ ਅੱਗੇ ਲੈ ਕੇ ਆਉਣਾ ਹੈ|