ਪੰਜਾਬ ਸਰਕਾਰ ਵੱਲੋਂ ਬਿਜਲੀ ਸੰਕਟ ਦੇ ਮੱਦੇਨਜ਼ਰ ਸਰਕਾਰੀ ਦਫਤਰਾਂ ਦੇ ਸਮੇਂ ਨੂੰ ਲੈ ਕੇ ਅੱਜ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਪਹਿਲਾਂ ਜੋ ਸਰਕਾਰੀ ਦਫਤਰਾਂ ਦਾ ਸਮਾਂ ਰੱਖਿਆ ਗਿਆ ਸੀ ,ਉਸ ਦੀ ਮਿੱਤੀ ਸਰਕਾਰ ਵੱਲੋਂ ਅੱਗੇ ਵਧਾ ਦਿੱਤੀ ਗਈ ਹੈ
ਪੰਜਾਬ ਸਰਕਾਰ ਵੱਲੋਂ ਬਿਜਲੀ ਸੰਕਟ ਦੇ ਮੱਦੇਨਜ਼ਰ ਬਦਲਿਆ ਗਿਆ ਸਰਕਾਰੀ ਦਫ਼ਤਰਾਂ ਦਾ ਸਮਾਂ ਹੁਣ 14 ਜੁਲਾਈ ਤੱਕ ਅੱਗੇ ਵਧਾ ਦਿੱਤਾ ਹੈ। ਭਾਵ ਹੁਣ ਬੁੱਧਵਾਰ 14 ਜੁਲਾਈ ਤੱਕ ਸਰਕਾਰੀ ਦਫ਼ਤਰ ਸਵੇਰੇ 8 ਵਜੇ ਤੋਂ 2 ਵਜੇ ਤੱਕ ਹੀ ਖੁੱਲ੍ਹਣਗੇ ਅਤੇ ਏਸੀ ਵੀ ਬੰਦ ਰਹਿਣਗੇ।
ਮਿਲੀ ਜਾਣਕਾਰੀ ਮੁਤਾਬਕ 14 ਤਰੀਖ ਤੱਕ ਸਰਕਾਰੀ ਦਫਤਰ ਸਵੇਰੇ 8.00 ਵਜੇ ਤੋਂ ਲੈ ਕੇ ਦੁਪਹਿਰ 2.00 ਵਜੇ ਤੱਕ ਖੁੱਲ੍ਹੇ ਰਹਿਣਗੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ ਧਿਆਨ ‘ਚ ਰੱਖਿਆ ਜਾਵੇ ਕਿ ਇਹ ਨਵਾਂ ਸਮਾਂ ਬਿਜਲੀ ਸੰਕਟ ਕਾਰਨ ਲਾਗੂ ਕੀਤਾ ਗਿਆ ਸੀ। ਇਹ ਵੀ ਕਿਹਾ ਗਿਆ ਹੈ ਕੀ ਪਹਿਲਾਂ ਵਾਂਗ ਹੀ ਏਸੀ ਚਲਾਉਣ ‘ਤੇ ਪਾਬੰਦੀ ਰਹੇਗੀ।