ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਪਤਨੀ ਵੱਲੋਂ ਦਾਇਰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਇਥੋਂ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਹੋਇਆ। ਇਸ ਮੌਕੇ ਜੱਜ ਨੇ ਆਪਣੇ ਚੈਂਬਰ ਵਿੱਚ ਗਾਇਕ ਤੇ ਉਸ ਦੀ ਵੱਖ ਰਹਿ ਰਹੀ ਪਤਨੀ ਨੂੰ ਆਪਸੀ ਕਲੇਸ਼ ਨਿਬੇੜਨ ਲਈ ਸਮਝਾਇਆ। ਇਸ ਮੌਕੇ ਹਨੀ ਸਿੰਘ ਨੇ ਅਰਜ਼ੀ ਦਾਇਰ ਕਰਦਿਆਂ ਮੰਗ ਕੀਤੀ ਹੈ ਕਿ ਉਸ ਦੀ ਪਤਨੀ ਵੱਲੋਂ ਉਸ ਵਿਰੁੱਧ ਦਾਇਰ ਘਰੇਲੂ ਹਿੰਸਾ ਦੇ ਕੇਸ ਨੂੰ ਕੈਮਰਿਆਂ ਦੀ ਨਿਗਰਾਨੀ ਵਿੱਚ ਸੁਣਿਆ ਜਾਵੇ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ। ਮੈਟਰੋਪੋਲਿਟਨ ਮੈਜਿਸਟਰੇਟ ਤਾਨੀਆ ਸਿੰਘ ਨੇ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੂੰ ਆਪਣੇ ਚੈਂਬਰ ਵਿੱਚ ਬੁਲਾਇਆ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ।