ਸ਼ਨੀਵਾਰ, ਅਕਤੂਬਰ 17, 2026 03:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਸਕੱਤਰ ਵੱਲੋਂ ਸੂਬੇ ‘ਚ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਮੁਹਿੰਮ ਹੋਰ ਤੇਜ਼ ਕਰਨ ਦੇ ਆਦੇਸ਼

by propunjabtv
ਸਤੰਬਰ 16, 2021
in ਪੰਜਾਬ
0

ਸੂਬੇ ਵਿੱਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਪ੍ਰਤੀ ਮਨੁੱਖੀ ਪਹੁੰਚ ਅਪਣਾਉਂਦਿਆਂ ਪੰਜਾਬ ਸਰਕਾਰ ਨੇ ਅਵਾਰਾ ਕੁੱਤਿਆਂ ਦੀ ਸੰਖਿਆ ਨੂੰ ਕੰਟਰੋਲ ਕਰਨ ਅਤੇ ਇਨ੍ਹਾਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਨਸਬੰਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ।

ਇਸ ਮਕਸਦ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਐਂਟੀ ਬਰਥ ਕੰਟਰੋਲ ਅਤੇ ਐਂਟੀ-ਰੇਬੀਜ਼ (ਏ.ਬੀ.ਸੀ./ ਏ.ਆਰ.) ਪ੍ਰੋਗਰਾਮ ਨੂੰ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਾਸਤੇ ਮਿਊਂਸਿਪਲ ਪੱਧਰ ’ਤੇ ਵੈਟਰਨਰੀ ਡਾਕਟਰਾਂ ਦੀ ਸਹਾਇਤਾ ਲਈ ਜਾਵੇਗੀ।

ਵਿਆਪਕ ਨਸਬੰਦੀ ਮੁਹਿੰਮ ਚਲਾਉਣ ਤੋਂ ਇਲਾਵਾ ਅਵਾਰਾ ਕੁੱਤਿਆਂ ਦੇ ਖ਼ਤਰੇ ਨੂੰ ਰੋਕਣ ਦੇ ਨਾਲ ਨਾਲ ਜਾਨਵਰਾਂ, ਖਾਸ ਕਰਕੇ ਅਵਾਰਾ ਕੁੱਤਿਆਂ ਖ਼ਿਲਾਫ਼ ਬੇਰਹਿਮ ਰਵੱਈਏ ਨੂੰ ਕੰਟਰੋਲ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦਾ ਸਹਿਯੋਗ ਮੰਗਣ ਵਾਸਤੇ ਛੇਤੀ ਹੀ ਇੱਕ ਵੱਖਰੇ ਤੌਰ ’ਤੇ ਮੁਹਿੰਮ ਵਿੱਢੀ ਜਾਵੇਗੀ।

ਇਹ ਫੈਸਲੇ ਅੱਜ ਇੱਥੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਅਤੇ ਜਾਨਵਰਾਂ ਖ਼ਿਲਾਫ਼ ਬੇਰਹਿਮ ਰਵੱਈਏ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਏ ਗਏ। ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੀਆਂ ਸ਼ਹਿਰੀ ਸੰਸਥਾਵਾਂ ਸਿਰਫ਼ ਉਨ੍ਹਾਂ ਪਸ਼ੂ ਭਲਾਈ ਸੰਸਥਾਵਾਂ/ ਗ਼ੈਰ ਸਰਕਾਰੀ ਸੰਗਠਨਾਂ (ਐਨ.ਜੀ.ਓਜ਼) ਨੂੰ ਇਸ ਕਾਰਜ ਵਿੱਚ ਸ਼ਾਮਲ ਕਰਨ ਜਿਨ੍ਹਾਂ ਨੂੰ ਏ.ਬੀ.ਸੀ./ ਏ.ਆਰ. ਪ੍ਰੋਗਰਾਮ ਨੂੰ ਚਲਾਉਣ ਲਈ ਭਾਰਤੀ ਪਸ਼ੂ ਭਲਾਈ ਬੋਰਡ ਤੋਂ ਲੋੜੀਂਦੀ ਆਗਿਆ ਮਿਲੀ ਹੋਈ ਹੈ।

ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਕੁੱਤਿਆਂ ਦੀ ਨਸਬੰਦੀ ਕਰਨ ਵਾਲੇ ਪਸ਼ੂ ਭਲਾਈ ਸੰਗਠਨਾਂ ਅਤੇ ਐਨ.ਜੀ.ਓਜ਼. ਕੋਲ ਏ.ਡਬਲਿਊ.ਬੀ.ਆਈ. ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਤਹਿਤ ਐਨੀਮਲ ਬਰਥ ਕੰਟਰੋਲ (ਡੌਗਜ਼) ਰੂਲਜ਼, 2001 ਅਨੁਸਾਰ ਲੋੜੀਂਦਾ ਬੁਨਿਆਦੀ ਢਾਂਚਾ, ਤਜ਼ਰਬਾ ਅਤੇ ਮੁਹਾਰਤ ਹਾਸਲ ਹੋਵੇ ਤਾਂ ਜੋ ਜਾਨਵਰਾਂ ਨੂੰ ਬੇਰਹਿਮੀ ਤੋਂ ਬਚਾਇਆ ਜਾ ਸਕੇ।’’

ਮਹਾਜਨ ਨੂੰ ਦੱਸਿਆ ਗਿਆ ਕਿ ਸੂਬੇ ਭਰ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੁਣ ਤੱਕ 1.7 ਲੱਖ ਤੋਂ ਵੱਧ ਅਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ ਜਾ ਚੁੱਕੀ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਵਿਭਾਗ ਨੇ ਕਾਨੂੰਨ ਅਨੁਸਾਰ ਮਨੁੱਖੀ ਪਹੁੰਚ ਅਪਣਾਉਂਦਿਆਂ ਪ੍ਰਭਾਵੀ ਢੰਗ ਨਾਲ ਅਵਾਰਾ ਕੁੱਤਿਆਂ ਦੇ ਪ੍ਰਬੰਧਨ, ਰੇਬੀਜ਼ ਨੂੰ ਕੰਟਰੋਲ ਕਰਨ ਅਤੇ ਅਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ ਨੂੰ ਰੋਕਣ ਲਈ ਸੂਬਾਈ ਅਤੇ ਜ਼ਿਲ੍ਹਾ ਪੱਧਰ ’ਤੇ ਪਹਿਲਾਂ ਹੀ ਨਿਗਰਾਨ ਅਤੇ ਲਾਗੂਕਰਨ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ।

ਮੁੱਖ ਸਕੱਤਰ ਨੇ ਵਧੀਕ ਮੁੱਖ ਸਕਤੱਰ-ਕਮ-ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਸੀਮਾ ਜੈਨ ਨੂੰ ਦਿਹਾਤੀ ਖੇਤਰਾਂ ਵਿੱਚ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਹੋਰ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਜੈਨ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਮੁਕਤਸਰ, ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਵਿੱਚ ਪਹਿਲਾਂ ਹੀ 1,041 ਕੁੱਤਿਆਂ ਦੀ ਨਸਬੰਦੀ ਕੀਤੀ ਜਾ ਚੁੱਕੀ ਹੈ।

ਜਾਨਵਰਾਂ ਨਾਲ ਬੇਰਹਿਮ ਵਿਹਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਅਵਾਰਾ ਕੁੱਤਿਆਂ ਸਮੇਤ ਜਾਨਵਰਾਂ ਖ਼ਿਲਾਫ਼ ਬੇਰਹਿਮੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Tags: campaignChief Secretarydirectedexpediteproblemstray dogs
Share218Tweet136Share55

Related Posts

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.