ਨਵੀਂ ਦਿੱਲੀ: ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਅਜਿਹਾ ਇਕ ਮੁੱਦਾ ਸਾਹਮਣੇ ਆਇਆ ਹੈ, ਜਿਸ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅੰਤਰਰਾਸ਼ਟਰੀ ਮੀਡੀਆ ਵਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿਚ ਬਹੁਤ ਸਾਰੇ ਪੱਤਰਕਾਰਾਂ, ਸਿਆਸਤਦਾਨਾਂ ਅਤੇ ਹੋਰ ਲੋਕਾਂ ਦੇ ਫੋਨ ਪੈਗਾਸਸ ਸੌਫਟਵੇਅਰਦੀ ਵਰਤੋਂ ਨਾਲ ਹੈਕ ਕੀਤੇ ਗਏ ਸਨ। ਇਸ ਖੁਲਾਸੇ ਨੂੰ ਲੈ ਕੇ ਸੋਮਵਾਰ ਨੂੰ ਸੰਸਦ ਵਿਚ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਹੰਗਾਮਾ ਹੋਣ ਦੀ ਸੰਭਾਵਨਾ ਹੈ।
ਲੋਕ ਸਭਾ ਅਤੇ ਰਾਜ ਸਭਾ ਦੋਵਾਂ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਇਸ ਵਿਸ਼ੇ ‘ਤੇ ਵਿਚਾਰ-ਵਟਾਂਦਰੇ ਦੀ ਮੰਗ ਕੀਤੀ ਗਈ ਹੈ ਅਤੇ ਇੱਕ ਮੁਲਤਵੀ ਪ੍ਰਸਤਾਵ ਦਿੱਤਾ ਗਿਆ ਹੈ। ਇਸ ਮੁੱਦੇ ‘ਤੇ ਵਿਚਾਰ-ਵਟਾਂਦਰੇ ਦੀ ਮੰਗ ਸੀਪੀਆਈ ਨੇਤਾ ਬਨੋਈ ਵਿਸ਼ਵਾਮ, ਰਾਜਦ ਦੇ ਸੰਸਦ ਮੈਂਬਰ ਮਨੋਜ ਝਾਅ, ‘ਆਪ’ ਸੰਸਦ ਸੰਜੇ ਸਿੰਘ ਸਮੇਤ ਕਈ ਸੰਸਦ ਮੈਂਬਰਾਂ ਦੁਆਰਾ ਰਾਜ ਸਭਾ ਵਿੱਚ ਕੀਤੀ ਗਈ ਹੈ। ਇਨ੍ਹਾਂ ਨੇਤਾਵਾਂ ਤੋਂ ਇਲਾਵਾ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਟਵੀਟ ਕਰਕੇ ਸਰਕਾਰ ‘ਤੇ ਵਾਰ ਕੀਤਾ ਹੈ। ਰਾਹੁਲ ਗਾਂਧੀ ਨੇ ਟਵੀਟ ‘ਚ ਲਿਖਿਆ ਕਿ, “ਸਾਨੂੰ ਪਤਾ ਹੈ ਕਿ ਉਹ ‘ਕੀ’ ਪੜ੍ਹ ਰਹੇ ਹਨ, ਤੁਹਾਡੇ ਫੋਨ ਵਿੱਚ ਜੋ ਵੀ ਹੈ।”
We know what he’s been reading- everything on your phone!#Pegasus https://t.co/d6spyji5NA
— Rahul Gandhi (@RahulGandhi) July 19, 2021
ਦਰਅਸਲ, ਪਿਛਲੇ ਦਿਨੀਂ ਵਿਸ਼ਵ ਦੇ ਵੱਖ ਵੱਖ ਦੇਸ਼ਾਂ ਦੀਆਂ ਕਈ ਮੀਡੀਆ ਏਜੰਸੀਆਂ ਦੁਆਰਾ ਇੱਕ ਰਿਪੋਰਟ ਜਾਰੀ ਕੀਤੀ ਗਈ ਹੈ। ਜਿਸ ਵਿਚ ਇਹ ਦਾਅਵਾ ਕੀਤਾ ਗਿਆ ਕਿ ਇਜ਼ਰਾਈਲ ਦੇ ਸਪਾਈਵੇਅਰ ਪੇਗਾਸਸ ਦੀ ਮਦਦ ਨਾਲ ਕਈ ਦੇਸ਼ਾਂ ਦੀਆਂ ਸਰਕਾਰਾਂ ਉਨ੍ਹਾਂ ਦੇ ਲੋਕਾਂ ਦੇ ਫੋਨ ਹੈਕ ਕਰ ਰਹੀਆਂ ਸਨ ਅਤੇ ਉਨ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਰਹੀਆਂ ਸਨ। ਇਸ ਵਿਚ ਭਾਰਤ ਦਾ ਨਾਮ ਵੀ ਸ਼ਾਮਲ ਹੈ, ਬਹੁਤ ਸਾਰੇ ਪੱਤਰਕਾਰਾਂ, ਵਿਰੋਧੀ ਨੇਤਾਵਾਂ, ਮੰਤਰੀਆਂ ਅਤੇ ਹੋਰਾਂ ਦੇ ਫੋਨ ਹੈਕ ਹੋਣ ਦਾ ਦਾਅਵਾ ਕੀਤਾ ਗਿਆ ਹੈ।