ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਕਿਹਾ ਕਿ ਤੁਸੀਂ ਨਾ ਘਰ ਦੇ ਹੋ ਨਾ ਘਾਟ ਦੇ। ਇਸ ਟਵੀਟ ਦੇ ਨਾਲ ਉਨ੍ਹਾਂ ਨੇ ਇਕ ਖਬਰ ਦਾ ਹਵਾਲਾ ਦਿੱਤਾ ਹੈ, ਜਿਸ ਮੁਤਾਬਕ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ।
आप तो ना घर के रहे ना घाट के @capt_amarinder साहब! pic.twitter.com/VuXGNtCcSS
— Amarinder Singh Raja Warring (@RajaBrar_INC) November 9, 2021
ਇਸ ਖ਼ਬਰ ਨੂੰ ਅਮਰਿੰਦਰ ਸਿੰਘ ਲਈ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਕੈਪਟਨ ਨੇ ਕਾਂਗਰਸ ਛੱਡਣ ਤੋਂ ਬਾਅਦ ਸੰਕੇਤ ਦਿੱਤਾ ਸੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨਾਲ ਸੀਟਾਂ ਦੀ ਵੰਡ ‘ਤੇ ਵਿਚਾਰ ਕਰ ਸਕਦੇ ਹਨ।