ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਭਗਵੰਤ ਮਾਨ ਸਰਕਾਰ ਸਖ਼ਤ ਵਿਖਾਈ ਦੇ ਰਹੀ ਹੈ। ਪੰਜਾਬ ਦੇ ਅੰਦਰ ਹੁਣ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਰਕਾਰੀ ਗੱਡੀਆਂ ਦੇ ਵੀ ਚਲਾਨ ਕੱਟੇ ਜਾਇਆ ਕਰਨਗੇ।
ਇਸ ਨੂੰ ਲੈ ਕੇ ਨਵੇਂ ਹੁਕਮ ਏਡੀਜੀਪੀ ਟ੍ਰੈਫਿਕ ਮਰਦੀਪ ਸਿੰਘ ਰਾਏ ਵੱਲੋਂ ਸਖਤ ਹੁਕਮ ਜਾਰੀ ਕਰ ਦਿੱਤੇ ਗਏ ਹਨ। ਏਡੀਜੀਪੀ ਟ੍ਰੈਫ਼ਿਕ ਅਮਰਦੀਪ ਸਿੰਘ ਰਾਏ ਵੱਲੋਂ ਖੇਤਰੀ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਰਕਾਰੀ ਗੱਡੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।
ਇਸ ਤੋਂ ਇਲਾਵਾ ਸਰਕਾਰੀ ਗੱਡੀਆਂ ਦੇ ਕਾਗਜ਼ ਪੂਰੇ ਨਾ ਹੋਣ ‘ਤੇ ਐਮਟੀਓ ਤੇ ਸਰਕਾਰੀ ਡਰਾਈਵਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।ਇਸ ਸਬੰਧੀ ਏਡੀਜੀਪੀ ਨੇ ਪੱਤਰ ਜਾਰੀ ਕਰਦਿਆਂ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਟ੍ਰੈਫਿਕ ਸਟਾਫ ਵੱਲੋਂ ਵਾਹਨਾਂ ਦੀ ਚੈਕਿੰਗ ਦੌਰਾਨ ਆਮ ਵਿਅਕਤੀ ਦੇ ਵਾਹਨ ਦੇ ਕਾਗਜ਼ ਪੂਰੇ ਨਾ ਹੋਣ ‘ਤੇ ਚਲਾਨ ਕੀਤਾ ਜਾਂਦਾ ਹੈ।
ਇਸ ਦੌਰਾਨ ਜਦੋਂ ਉਕਤ ਵਿਅਕਤੀ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਸਰਕਾਰੀ ਗੱਡੀ ਦੇ ਪੇਪਰ ਚੈੱਕ ਕਰਵਾਉਣ ਲਈ ਕਿਹਾ ਜਾਂਦਾ ਹੈ ਤਾਂ ਗੱਡੀ ਵਿੱਚ ਪੇਪਰ ਨਾ ਹੋਣ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆਂ ‘ਤੇ ਵਾਇਰਲ ਕਰ ਦਿੱਤੀ ਜਾਂਦੀ ਹੈ। ਜਿਸ ਕਾਰਨ ਪੁਲਿਸ ‘ਤੇ ਸਵਾਲ ਉੱਠਦੇ ਹਨ ਤੇ ਲੋਕਾਂ ਅੰਦਰ ਰੋਸ ਪੈਦਾ ਹੁੰਦਾ ਹੈ।