ਪੰਜਾਬ ਵਿਧਾਨ ਸਭਾ ਚੋਣਾਂ ‘ਚ ਕੁਝ ਹੀ ਦਿਨ ਬਾਕੀ ਰਹਿ ਜਾਣ ਕਾਰਨ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਲਗਾਤਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਵਿੱਚ ਬਗਾਵਤ ਦਾ ਦੌਰ ਸ਼ੁਰੂ ਹੋ ਗਿਆ ਹੈ।
ਦਰਅਸਲ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਕੰਗ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਹੈ। ਦੱਸ ਦੇਈਏ ਕਿ ਪਾਰਟੀ ਵੱਲੋਂ ਕੰਗ ਦੀ ਟਿਕਟ ਕੱਟੇ ਜਾਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਸੀ।