ਦਿੱਲੀ ਦੀਆਂ ਬਰੂਹਾਂ ਤੇ ਨਵੰਬਰ ਮਹੀਨੇ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ ਜਿਸ ਨੂੰ 6 ਮਹੀਨੇ ਹੋ ਚੱਲੇ ਹਨ। ਇਸ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ।ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦਿੱਲੀ ਧਰਨੇ ਤੋਂ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਕਰਮਜੀਤ ਸਿੰਘ (70) ਪੁੱਤਰ ਪ੍ਰੀਤਮ ਸਿੰਘ ਵਾਸੀ ਸਕਰੌਦੀ ਜੋ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਵਰਕਰ ਸੀ।ਤੇ ਜਥੇਬੰਦੀ ਦੀ ਅਗਵਾਈ ਹੇਠ ਬੀਤੀ 16 ਮਈ ਨੂੰ ਕਿਸਾਨ ਮੋਰਚੇ ‘ਚ ਹਾਜ਼ਰੀ ਲਗਵਾਉਣ ਲਈ ਟਿਕਰੀ ਬਾਰਡਰ ਦਿੱਲੀ ਵਿਖੇ ਗਿਆ ਸੀ ਜਿੱਥੇ ਆਰਜੀ ਸ਼ੈੱਡ ਬਣਾਉਂਦੇ ਹੋਏ ਕਿਸਾਨ ਕਰਮਜੀਤ ਸਿੰਘ ਦੇ ਸਿਰ ਤੇ ਲੋਹੇ ਦਾ ਸਰੀਆ ਵੱਜ ਗਿਆ ਤੇ ਕਿਸਾਨ ਜਖ਼ਮੀ ਹੋ ਗਿਆ। ਜਿਸ ਨੂੰ ਸਾਥੀ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਬੀਤੀ ਰਾਤ ਕਰਮਜੀਤ ਸਿੰਘ ਨੇ ਦਮ ਤੋੜ ਦਿੱਤਾ।