ਡਰੱਗਜ਼ ਮਾਮਲੇ ‘ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਦੀ ਰਾਹਤ ਬੁੱਧਵਾਰ ਨੂੰ ਖਤਮ ਹੋ ਗਈ ਹੈ। ਉਸ ਨੂੰ ਅੱਜ ਮੁਹਾਲੀ ਦੀ ਹੇਠਲੀ ਅਦਾਲਤ ਵਿੱਚ ਸਰੰਡਰ ਕਰਨਾ ਪਵੇਗਾ। ਮਜੀਠੀਆ ਨੂੰ ਚੋਣਾਂ ਕਾਰਨ ਛੋਟ ਦਿੱਤੀ ਗਈ ਸੀ।
ਦੱਸ ਦੇਈਏ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਭਰਾ ਮਜੀਠੀਆ ਖਿਲਾਫ ਸਾਲ 2018 ‘ਚ ਨਸ਼ਾ ਤਸਕਰੀ ਦੇ ਮਾਮਲੇ ‘ਚ ਜਾਂਚ ਦੀ ਰਿਪੋਰਟ ਦੇ ਆਧਾਰ ‘ਤੇ ਪੰਜਾਬ ਪੁਲਸ ਨੇ ਐੱਫ.ਆਈ.ਆਰ. ਸੁਪਰੀਮ ਕੋਰਟ ਜਾਣ ਤੋਂ ਪਹਿਲਾਂ ਮਜੀਠੀਆ ਨੇ ਇਸ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।
ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਪਰ ਸੁਪਰੀਮ ਕੋਰਟ ਤੱਕ ਪਹੁੰਚਣ ਲਈ 24 ਜਨਵਰੀ ਨੂੰ ਤਿੰਨ ਦਿਨ ਦਾ ਸਮਾਂ ਦਿੱਤਾ ਸੀ। ਅਦਾਲਤ ਨੇ ਤਿੰਨ ਦਿਨ ਦਾ ਸਮਾਂ ਦੇਣ ਦੇ ਨਾਲ ਹੀ ਉਸ ਨੂੰ ਦੇਸ਼ ਨਾ ਛੱਡਣ ਦੀ ਸ਼ਰਤ ਵੀ ਲਗਾਈ ਸੀ।ਮਜੀਠੀਆ ਨੇ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਵਿਰੋਧੀਆਂ ਨੂੰ ਤੰਗ ਕਰਨ ਲਈ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ। ਉਸ ਖ਼ਿਲਾਫ਼ ਦਰਜ ਕੇਸ ਇਸੇ ਦੀ ਕੜੀ ਹਨ। ਉਸ ਵਿਰੁੱਧ ਸਿਆਸੀ ਕਾਰਨਾਂ ਕਰਕੇ ਐਫਆਈਆਰ ਦਰਜ ਕੀਤੀ ਗਈ ਹੈ।