ਤੇਲ ਕੰਪਨੀਆਂ ਵੱਲੋਂ ਅੱਜ ਲਈ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ। ਤੇਲ ਕੰਪਨੀਆਂ ਦੀ ਤਰਫੋਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 9 ਵੇਂ ਦਿਨ ਬਿਨਾਂ ਕਿਸੇ ਬਦਲਾਅ ਦੇ ਸਥਿਰ ਰੱਖੀਆਂ ਗਈਆਂ ਹਨ।ਦਿੱਲੀ ਵਿੱਚ ਪੈਟਰੋਲ 101.19 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 88.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਮੁੰਬਈ ਵਿੱਚ ਪੈਟਰੋਲ ਦੀ ਮੌਜੂਦਾ ਕੀਮਤ 107.26 ਰੁਪਏ ਪ੍ਰਤੀ ਲੀਟਰ ਹੈ ਜਦੋਂ ਕਿ ਡੀਜ਼ਲ 96.19 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਬੰਗਲੌਰ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 104.7 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 94.04 ਪੈਸੇ ਪ੍ਰਤੀ ਲੀਟਰ ਵਿਕ ਰਿਹਾ ਹੈ।
ਦੂਜੇ ਪਾਸੇ, ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ਦੀ ਕੀਮਤ 101.62 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 91.71 ਰੁਪਏ ਪ੍ਰਤੀ ਲੀਟਰ ਹੈ। ਪਟਨਾ ਵਿੱਚ ਪੈਟਰੋਲ ਦੀ ਕੀਮਤ 103.79 ਰੁਪਏ ਅਤੇ ਡੀਜ਼ਲ ਦੀ ਕੀਮਤ 94.55 ਰੁਪਏ ਪ੍ਰਤੀ ਲੀਟਰ ਹੈ।
ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ ਪੈਟਰੋਲ ਦੀ ਕੀਮਤ 98.52 ਰੁਪਏ ਅਤੇ ਡੀਜ਼ਲ ਦੀ ਕੀਮਤ 89.21 ਰੁਪਏ ਪ੍ਰਤੀ ਲੀਟਰ ਹੈ। ਗੁਲਾਬੀ ਸ਼ਹਿਰ ਜੈਪੁਰ ਵਿੱਚ ਪੈਟਰੋਲ ਦੀ ਕੀਮਤ 108.13 ਪੈਸੇ ਹੈ ਜਦੋਂ ਕਿ ਡੀਜ਼ਲ 97.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਭੋਪਾਲ ਵਿੱਚ ਪੈਟਰੋਲ 109.63 ਪੈਸੇ ਅਤੇ ਇੰਦੌਰ ਵਿੱਚ 109.67 ਪੈਸੇ ਵਿਕ ਰਿਹਾ ਹੈ, ਜੇਕਰ ਦੋਵਾਂ ਸ਼ਹਿਰਾਂ ਵਿੱਚ ਡੀਜ਼ਲ ਦੀ ਗੱਲ ਕਰੀਏ ਤਾਂ ਇਹ ਇੱਥੇ ਕ੍ਰਮਵਾਰ 97.43 ਰੁਪਏ ਅਤੇ 97.49 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਦੱਸਣਯੋਗ ਹੈ ਕਿ ਆਖਿਰੀ ਬਾਰ 5 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲਿਆ ਸੀ।ਉਸ ਦਿਨ ਪੈਟਰੋਲ ਅਤੇ ਡੀਜ਼ਲ ਦੇ ਭਾਅ ‘ਚ 14 ਪੈਸੇ ਦੀ ਕਟੌਤੀ ਕੀਤੀ ਗਈ ਸੀ।