ਨੌਕਰੀ ਮੰਗਣ ਗਏ ਬੇਰੁਜ਼ਗਾਰ ਅਧਿਆਪਕਾਂ ਤੇ ਪੰਜਾਬ ਪੁਲਿਸ ਨੇ ਲਾਠੀਚਾਰਜ ਕੀਤਾ ਹੈ।ਨੌਕਰੀ ਨਾ ਮਿਲਣ ਮਗਰੋਂ ਅਧਿਆਪਕ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਸੀ।ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਦੋਨਾਂ ਵਿਚਾਲੇ ਤਣਾਅ ਵੱਧਣ ਮਗਰੋਂ ਪੁਲਿਸ ਅਧਿਆਪਕਾਂ ਤੇ ਲਾਠੀਚਾਰਜ ਕਰ ਦਿੱਤਾ।ਲੰਬੇ ਸਮੇਂ ਤੋਂ ਨੌਕਰੀ ਲਈ ਟੈਟ ਪਾਸ ਅਧਿਆਪਕ ਸਰਕਾਰ ਤੋਂ ਮੰਗ ਕਰ ਰਹੇ ਹਨ।ਲਾਠੀਚਾਰਜ ਦੌਰਾਨ ਮਹਿਲਾਵਾਂ ਨਾਲ ਵੀ ਟਕਰਾਅ ਹੋਇਆ ਅਤੇ ਧੱਕਾ ਮੁੱਕੀ ਹੋਈ।ਪੁਲਿਸ ਨੇ ਕਈ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।
ਗੌਰਤਲਬ ਹੈ ਕਿ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿਖੇ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 86 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉੱਪਰ ਡਟਿਆ ਹੋਇਆ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਹੋਣ ਤੋਂ ਬਾਅਦ ਵੀ ਬੇਰੁਜ਼ਗਾਰ ਅਧਿਆਪਕਾਂ ਦੀ ਜਦੋਂ ਸਾਰ ਨਹੀਂ ਲਈ ਗਈ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀ ਆਵਾਜ਼ ਨੂੰ ਬੁਲੰਦ ਕਰਨ ਲਈ ਅੱਜ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਅੱਗੇ ਵੱਧ ਗਏ ਹਨ।