ਇੱਕ ਪਾਸੇ ਤਾਂ ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਆਪਣੇ ਹੱਕਾਂ ਲਈ ਕਿਸਾਨ ਕੱਲ ਤੋਂ ਧਰਨਾ ਦੇ ਰਹੇ ਨੇ ਤਾਂ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਾਅਦਾ ਕੀਤਾ ਹੈ ਕਿ ਗਠਜੋੜ ਵਾਲੀ ਸਰਕਾਰ ਆਉਣ ਉੱਤੇ ਸਾਰੇ ਦਲਿਤ ਅਧਿਆਪਕਾਂ ਨੂੰ ਨੌਕਰੀ ਅਸੀਂ ਦੇਵਾਂਗੇ।ਈਟੀਟੀ 2364 ਆਧਿਆਪਕ ਯੂਨੀਅਨ ਦੇ ਕਾਰਕੁਨਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਅਧਿਆਪਕਾਂ ਨੂੰ ਭਰੋਸਾ ਦਿੱਤਾ ਕਿ ਮੈਂ ਉਨ੍ਹਾਂ ਦਾ ਮੁੱਦਾ ਸਬੰਧਤ ਅਧਿਕਾਰੀਆਂ ਕੋਲ ਚੱੁਕਾਂਗਾ। ਇਹ ਵੀ ਵਾਅਦਾ ਕੀਤਾ ਹੈ ਕਿ ਜੇ ਕਾਂਗਰਸ ਸਰਕਾਰ ਉਨ੍ਹਾਂ ਦੀ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਨਹੀਂ ਮੰਨਦੀ ਤਾਂ 2022 ਵਿਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਆਉਣ ਤੋਂ ਤੁਰੰਤ ਬਾਅਦ ਸਾਰੇ ਦਲਿਤ ਅਧਿਆਪਕਾਂ ਨੂੰ ਨੌਕਰੀ ਮਿਲੇਗੀ।
ਗੌਰਤਲਬ ਹੈ ਕਿ ਪੰਜਾਬ ਦੇ ਕੱਚੇ ਅਧਿਆਪਕ ਲੰਮੇ ਸਮੇਂ ਤੋਂ ਪੱਕਾ ਕਰਨ ਅਤੇ ਤਨਖਾਹਾਂ ਵਧਾਉਣ ਦੀ ਮੰਗ ਕਰ ਰਹੇ ਹਨ। ਬੀਤੇ ਦਿਨ ਇਹੀ ਮੰਗ ਲੈ ਕੇ ਉਹ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੋਤੀ ਮਹਿਲ ਦੀ ਰਿਹਾਇਸ਼ ਦਾ ਘਿਰਾਓ ਕਰਨ ਵੀ ਪਹੁੰਚੇ ਸਨ ਪਰ ਉਥੇ ਰੁਜ਼ਗਾਰ ਮੰਗਣ ‘ਤੇ ਪੰਜਾਬ ਪੁਲਿਸ ਦੇ ਉਨ੍ਹਾਂ ਦੇ ਲਾਠੀਆਂ ਮਾਰੀਆਂ। ਜਿਸਤੋਂ ਬਾਅਦ ਗੁਸੇ ‘ਚ ਆਏ ਕੱਚੇ ਅਧਿੳਾਪਕਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਨੂੰ ਚਾਰੇ ਪਾਸੇ ਤੋਂ ਘੇਰ ਲਿਆ।