ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਜਿਹਨਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ ਦੇ ਖਿਲਾਫ ਭਾਰਤ ਦੇ ਪਸ਼ੂ ਭਲਾਈ ਬੋਰਡ ਵਲੋਂ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਗਾਇਕ ਸਿੱਪੀ ਗਿੱਲ ਨੇ ਆਪਣੇ ਇੱਕ ਗੀਤ ‘ BABBAR SHER ‘ ਦੇ ਵਿੱਚ ਬੋਰਡ ਵਲੋਂ ਬਿਨਾ ਇਜ਼ਾਜਤ (Noc ) ਲਏ ਘੋੜੇ ਤੇ ਹੋਰ ਜਾਨਵਰ ਦਿਖਾਏ ਹਨ।ਜਿਸ ਕਾਰਨ sectoin 11(1) ਤੇ ਤਹਿਤ ਸਿੱਪੀ ਗਿੱਲ ਦੇ ਖਿਲਾਫ ਬੋਰਡ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸਦਾ ਜਵਾਬ 7 ਦਿਨਾਂ ਦੇ ਅੰਦਰ ਅੰਦਰ ਦੇਣਾ ਪਵੇਗਾ। 2 ਮਹੀਨੇ ਪਹਿਲਾਂ ਪੰਡਿਤਰਾਓ ਧਰੇਨਵਰ ਨੇ ਭਾਰਤ ਦੇ ਪਸ਼ੂ ਭਲਾਈ ਬੋਰਡ ਨੂੰ ਸ਼ਿਕਾਇਤ ਕੀਤੀ ਸੀ ਕਿ ਪੰਜਾਬੀ ਗਾਇਕ ਸਿੱਪੀ ਗਿੱਲ ਨੇ ਬਿਨਾਂ ਮਨਜ਼ੂਰੀ ਦੇ ਆਪਣੇ ਦੋ ਗਾਣਿਆਂ ਵਿੱਚ ਘੋੜਾ ਅਤੇ ਕੁੱਤਾ ਦਿਖਾਇਆ ਹੈ।
ਸਿੱਪੀ ਗਿੱਲ ਨੇ ਹੁਣ ਤੱਕ ਬਹੁਤ ਸਾਰੇ ਗੀਤ ਗਾਏ ਹਨ ਜਿਵੇ ਕਿ – ਟਾਈਗਰ ਅਲਾਈਵ , 12 ਦੀਆਂ 12 , ਬੱਬਰ ਸ਼ੇਰ , bloodline ਆਦਿ ਤੇ ਹੋਰ ਵੀ ਬਹੁਤ ਸਾਰੇ ਗੀਤ। ਸਿੱਪੀ ਗਿੱਲ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਆਪਣੇ ਇਹਨਾਂ ਗੀਤ ਦੇ ਕਾਰਨ ਕਾਫੀ ਚਰਚਾ ਦੇ ਵਿੱਚ ਵੀ। ਹੁਣ ਦੇਖਣਾ ਹੋਵੇਗਾ ਕਿ ਗਾਇਕ ਸਿੱਪੀ ਗਿੱਲ ਵਲੋਂ ਇਸ ਨੋਟਿਸ ਦਾ ਕਿੰਝ ਤੇ ਕਦੋ ਜਵਾਬ ਦਿੱਤਾ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੇ ਪੰਜਾਬੀ ਵਿਰਸਾ ਜਿਸ ਨੇ ਆਪਣੀ ਵੱਡਮੁੱਲੀ ਪਹਿਚਾਣ ਪੂਰੇ ਵਿਸ਼ਵ ਭਰ ਅੰਦਰ ਬਣਾਈ, ਪਰ ਅਜੋਕੀ ਗਾਇਕੀ ਨੇ ਵਿਰਸੇ ਨੂੰ ਜੋੜਨ ਦੀ ਬਜਾਏ ਹਥਿਆਰਾਂ, ਸ਼ਰਾਬ ਨਾਲ ਜੋੜ ਦਿੱਤਾ। ਅੱਜ ਦੇ ਗਾਇਕ ਆਪਣੇ ਗਾਣਿਆਂ ‘ਚ ਸ਼ਰਾਬ ਅਤੇ ਹਥਿਆਰਾਂ ਨੂੰ ਪ੍ਰਫੁੱਲਤ ਕਰ ਰਹੇ ਹਨ। ਅਜਿਹੇ ਗਾਇਕਾਂ ਦੇ ਖਿਲਾਫ ਪਿਛਲੇ ਲੰਮੇ ਸਮੇਂ ਤੋਂ ਪ੍ਰੋਫੈਸਰ ਪੰਡਿਤਰਾਓ ਧਰੇਨਵਰ ਆਪਣੀ ਆਵਾਜ਼ ਬੁਲੰਦ ਕਰ ਕੇ ਪੰਜਾਬੀ ਸੱਭਿਆਚਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੰਡਿਤਰਾਓ ਧਰੇਨਵਰ ਪੰਜਾਬ ਅਤੇ ਪੰਜਾਬੀਅਤ ਨਾਲ ਮਣਾਂ ਮੂੰਹੀਂ ਪਿਆਰ ਕਰਦੇ ਹਨ। ਪਿਛਲੇ ਸਮੇਂ ਤੋਂ ਉਹ ਪੰਜਾਬੀ ਮਾਂ ਬੋਲੀ ਦੇ ਹੱਕ ਵਿੱਚ ਅਤੇ ਲੱਚਰ ਗਾਇਗੀ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਹਨ