‘ਪੂਰਬੀ ਅਫਗਾਨਿਸਤਾਨ’ ਦੇ ਖੋਸਤ ਅਤੇ ਕੁਨਾਰ ਸੂਬਿਆਂ ਵਿੱਚ ਪਾਕਿਸਤਾਨੀ ਫੌਜ ਨੇ ਵੱਡੀ ਏਅਰ ਸਟ੍ਰਾਈਕ ਕੀਤੀ ਹੈ। ਜਿਸ ਕਰਕੇ ਲੋਕਾਂ ਨੂੰ ਬਹੁਤ ਹੀ ਖਤਰਾ ਹੈ , ਹਮਲੇ ਦੌਰਾਨ ਅਫ਼ਗਾਨਿਸਤਾਨ ਦੇ ਵਿੱਚ ਬੱਚਿਆਂ ਤੇ ਮਹਿਲਾਵਾਂ ਸਣੇ 47 ਲੋਕਾਂ ਦੀ ਮੌਤ ਅਤੇ 22 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੋ ਹੋਰ ਅਧਿਕਾਰੀਆਂ ਨੇ ਖੋਸਤ ਵਿੱਚ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ।
ਇੱਕ ਅਫਗਾਨ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੁਨਾਰ ਸੂਬੇ ਵਿੱਚ 6 ਲੋਕ ਮਾਰੇ ਗਏ ਹਨ ਅਤੇ ਨਾਲ ਹੀ ਦੱਸਿਆ ਗਿਆ ਹੈ ਕਿ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹਨ ਅਤੇ ਕਈ ਦੀ ਤਾਂ ਮੌਤ ਹੋ ਵੀ ਹੋ ਗਈ ਹੈ | ਹਾਲਾਂਕਿ ਪਾਕਿਸਤਾਨੀ ਫੌਜ ਵੱਲੋਂ ਹਮਲਿਆਂ ‘ਤੇ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਇਸ ਸਬੰਧੀ ਇਸਲਾਮਾਬਾਦ ਦੇ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਕਾਬੁਲ ਵਿੱਚ ਤਾਲਿਬਾਨ ਦੇ ਅਧਿਕਾਰੀਆਂ ਨੂੰ ਅਫਗਾਨ ਧਰਤੀ ਤੋਂ ਪਾਕਿਸਤਾਨ ਦੇ ਖਿਲਾਫ ਹਮਲੇ ਸ਼ੁਰੂ ਕਰਨ ਵਾਲੇ ਹਥਿਆਰਬੰਦ ਦੇ ਖਿਲਾਫ “ਸਖਤ ਕਾਰਵਾਈ” ਕਰਨ ਲਈ ਕਿਹਾ ਗਿਆ ਹੈ |
ਦੱਸਿਆ ਜਾਂਦਾ ਹੈ ਕਿ ਉਹਨਾਂ ਨੇ ਬਿਆਨ ਵਿੱਚ ਕਿਹਾ ਕਿ ਅੱਤਵਾਦੀ ਪਾਕਿਸਤਾਨ ਦੇ ਅੰਦਰ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਅਫਗਾਨਿਸਤਾਨ ਦੀ ਧਰਤੀ ਦੀ ਵਰਤੋਂ ਕਰ ਰਹੇ ਹਨ। ਜੇਕਰ ਪਿੱਛਲੇ ਸਾਲ ਦੀ ਗੱਲ ਕਰੀਏ ਤਾਂ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਤਣਾਅ ਕਾਫੀ ਵਧ ਗਿਆ ਸੀ |
ਇਸ ਦੌਰਾਨ ਇਸਲਾਮਾਬਾਦ ਨੇ ਦਾਅਵਾ ਕੀਤਾ ਹੈ ਕਿ ਹਥਿਆਰਬੰਦ ਸਮੂਹ ਅਫਗਾਨਿਸਤਾਨ ਦੀ ਧਰਤੀ ਤੋਂ ਲਗਾਤਾਰ ਹਮਲੇ ਕਰ ਰਹੇ ਹਨ । ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਫਗਾਨ-ਤਾਲਿਬਾਨ ਦੇ ਸਮਰਥਕ ਹੋਣਗੇ ਜਾਂ ਨਹੀਂ। ਦੱਸ ਦੇਈਏ ਕਿ ਤਾਲਿਬਾਨ ਪਾਕਿਸਤਾਨੀ ਹਥਿਆਰਬੰਦ ਨੂੰ ਪਨਾਹ ਦੇਣ ਤੋਂ ਇਨਕਾਰ ਕਰਦਾ ਰਿਹਾ ਹੈ।