ਅਗਲੇ 48 ਘੰਟਿਆਂ ਦੌਰਾਨ ਉੱਤਰ-ਪੱਛਮੀ ਖੇਤਰ ‘ਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਗਰਜ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਖੇਤਰ ਵਿੱਚ ਪਿਛਲੇ 24 ਘੰਟਿਆਂ ਵਿੱਚ ਧੁੰਦ ਅਤੇ ਠੰਢ ਦੇ ਨਾਲ ਹਲਕੀ ਬਾਰਿਸ਼ ਹੋਈ। ਅਗਲੇ 2 ਦਿਨਾਂ ਤੱਕ ਜ਼ਿਆਦਾਤਰ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ੍ਹ ਤੋਂ ਬਾਅਦ ਮੌਸਮ ਸਾਫ਼ ਹੋਣ ਦੀ ਉਮੀਦ ਹੈ।