ਭਾਰਤੀ ਹਾਕੀ ਖਿਡਾਰੀ ਦਿਲਪ੍ਰੀਤ ਸਿੰਘ ਦੇ ਘਰ ਖੁਸ਼ੀਆਂ ਦਾ ਮਾਹੌਲ ਛਾਇਆ ਹੋਇਆ ਹੈ।ਸਾਰੇ ਪਾਸੇ ਲੱਡੂ ਵੰਡੇ ਜਾ ਰਹੇ ਤੇ ਭੰਗੜੇ ਪਾਏ ਜਾ ਰਹੇ ਹਨ।ਦੱਸ ਦੇਈਏ ਕਿ ਅੱਜ ਭਾਰਤੀ ਪੁਰਸ਼ ਹਾਕੀ ਟੀਮ ਨੇ ਇਤਿਹਾਸ ਸਿਰਜਿਆ ਹੈ, 4 ਦਹਾਕਿਆਂ ਪਿੱਛੋਂ ਅੱਜ ਭਾਰਤੀ ਹਾਕੀ ਟੀਮ ਨੇ ਭਾਰਤ ਦੀ ਝੋਲੀ ਕਾਂਸੀ ਦਾ ਤਮਗਾ ਪਾਇਆ ਹੈ।ਭਾਰਤੀ ਹਾਕੀ ਟੀਮ ਨੇ ਜਰਮਨੀ ਨੂੰ 5-4 ਨਾਲ ਹਰਾ ਕੇ ਕਾਂਸੀ ਦਾ ਤਮਗਾ ਜਿੱਤਿਆ ਹੈ।ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੁਤਾਲਾ ਦੇ ਵਸਨੀਕ ਦਿਲਪ੍ਰੀਤ ਸਿੰਘ ਦੇ ਪਰਿਵਾਰ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ।ਪੂਰੇ ਇਲਾਕੇ ‘ਚ ਢੋਲ ਦੇ ਡਗੇ ‘ਤੇ ਭੰਗੜੇ ਪਾਏ ਗਏ।ਪਰਿਵਾਰ ਨੂੰ ਹਰ ਕੋਈ ਵਧਾਈਆਂ ਦੇਣ ਵਾਲੇ ਲੋਕਾਂ ਦਾ ਤਾਂਤਾ ਲੱਗਿਆ ਹੋਇਆ ਹੈ।ਪਰਿਵਾਰ ਦਾ ਕਹਿਣਾ ਹੈ ਕਿ ਇਸ ਜਿੱਤ ‘ਤੇ ਸਾਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ।