ਚੋਣ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਿੱਖ ਅਤੇ ਪੰਜਾਬ ਵਿਰੋਧੀ ਕਿਹਾ।ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਦਿੱਲੀ ਤੋਂ ਆਉਣ ਵਾਲੀਆਂ ਹਕੂਮਤਾਂ ਨੇ ਹਮੇਸਾ ਹੀ ਪੰਜਾਬ ਦਾ ਨੁਕਸਾਨ ਕੀਤਾ ਹੈ।
ਗੁਰੂ ਸਾਹਿਬਾਨਾਂ ਨੇ ਸਿੱਖ ਪੰਥ ਦੀ ਰੱਖਿਆ ਲਈ ਜਾਨਾਂ ਕੁਰਬਾਨ ਕਰ ਦਿੱਤੀਆਂ।ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਦਿੱਲੀ ਦੀ ਇੱਕ ਹੋਰ ਹਕੂਮਤ ਪੰਜਾਬੀਆਂ ਦੇ ਹੱਥਾਂ ‘ਚੋਂ ਰੱਖਿਆ ਲਈ ਫੜਾਈ ਗਈ ਤਲਵਾਰ ਖੋਹ ਕੇ ਹੱਥ ‘ਚ ਝਾੜੂ ਫੜਾਉਣਾ ਚਾਹੁੰਦੀ ਹੈ।
ਦਸਤਾਰਾਂ ਲੁਵਾ ਕੇ ਸਿਰਾਂ ‘ਤੇ ਟੋਪੀਆਂ ਪਵਾਏਗੀ, ਪਰ ਪੰਜਾਬ ਦੇ ਲੋਕਾਂ ਨੂੰ ਇਹ ਮਨਜ਼ੂਰ ਨਹੀਂ।ਦੂਜੇ ਪਾਸੇ ਉਨ੍ਹਾਂ ਕਿਹਾਕਿ ਗੁਰੂ ਰਾਮਦਾਸ ਮਹਾਰਾਜ ਜੀ ਦੇ ਚਰਨਾਂ ‘ਚ ਅਰਦਾਸ ਕਰਨ ਆਈ ਹਾਂ ਸਾਨੂੰ ਇਸ ਧਰਤੀ ਦੀ ਸੇਵਾ ਕਰਨ ਦਾ ਮੌਕਾ ਜਰੂਰ ਮਿਲੇਗਾ।