ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਈਡੀ ( ਇਫੋਰਸਮੈਂਟ ਡਾਇਰੈਕਟਰ ) ਵਲੋਂ ਨੈਸ਼ਨਲ ਹੈਰਲਡ ,ਮਨੀ ਲਾਂਡਰਿੰਗ ਕੇਸ ਸਬੰਧੀ ਰਾਹੁਲ ਗਾਂਧੀ ਏਪੀਜੇ ਅਬਦੁਲ ਕਲਾਮ ਰੋਡ ਸਥਿਤ ਈਡੀ ਦੇ ਹੈੱਡਕੁਆਰਟਰ ਪਹੁੰਚੇ। ਉਨ੍ਹਾਂ ਦੀ ਭੈਣ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਉਨ੍ਹਾਂ ਦੇ ਨਾਲ ਸੀ। ਈਡੀ ਨੇ ਸੋਮਵਾਰ ਨੂੰ ਕਾਂਗਰਸ ਨੇਤਾ ਤੋਂ 10 ਘੰਟੇ ਤੱਕ ਪੁੱਛ-ਪੜਤਾਲ ਕੀਤੀ ਸੀ ।
ਦੂਜੇ ਪਾਸੇ ਸੋਮਵਾਰ ਦੀ ਤਰ੍ਹਾਂ ਮੰਗਲਵਾਰ ਨੂੰ ਵੀ ਰਾਹੁਲ ਗਾਂਧੀ ਦੀ ਪੇਸ਼ੀ ‘ਤੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਅਤੇ ਕਈ ਲੋਕਾਂ ਨੂੰ ਪੁਲੀਸ ਨੇ ਹਿਰਾਸਤ ‘ਚ ਲੈ ਲਿਆ। ਪੁਲੀਸ ਨੇ ਕਾਂਗਰਸ ਹੈੱਡਕੁਆਰਟਰ ਦੇ ਨਾਲ ਲੱਗਦੇ ਇਲਾਕੇ ‘ਚ ਧਾਰਾ 144 ਲਗਾ ਦਿੱਤੀ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਨੈਸ਼ਨਲ ਹੈਰਲਡ ਅਖਬਾਰ ਨਾਲ ਜੁੜਿਆ ਮੁੱਦਾ ਹੈ। ਕਾਂਗਰਸ ਪਾਰਟੀ ਨਾਲ ਸਬੰਧਿਤ ਕੰਪਨੀ ਯੂਥ ਇੰਡੀਆ ਵਿੱਚ ਪੈਸਿਆਂ ਦੀ ਹੇਰਾਫੇਰੀ ਦੀ ਜਾਂਚ ਲਈ ਕੇਸ ਦਰਜ ਕੀਤਾ ਗਿਆ ਹੈ ।ਸੂਤਰਾਂ ਅਨੁਸਾਰ ਈਡੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਉਕਤ ਕੇਸ ਬਾਰੇ,ਬਿਆਨ ਦਰਜ ਕਰਵਾਉਣਾ ਚਾਹੁੰਦੇ ਹਨ
ਦੂਜੇ ਪਾਸੇ ਕਾਂਗਰਸ ਤੇ ਸੀਨੀਅਰ ਆਗੂ ਕਾਂਗਰਸ ਦੇ ਸੀਨੀਅਰ ਮੰਤਰੀ ਪੀ ਚਿਦੰਬਰਮ ਨੇ ਕਿਹਾ ਹੈ ਕਿ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਈਡੀ ਵੱਲੋਂ ਜਾਰੀ ਹੋਏ ਸੰਮਨ ਕੇਂਦਰ ਦੀ ਸੌੜੀ ਸਿਆਸਤ ਤੋਂ ਪ੍ਰੇਰਿਤ ਹੈ। ਉਨਾਂ ਕਿਹਾ ਕਿ ਨੈਸ਼ਨਲ ਹੈਰਾਲਡ ਕੇਸ ’ਚ ਪੈਸਿਆਂ ਦਾ ਕੋਈ ਲੈਣ-ਦੇਣ ਨਹੀਂ ਹੋਇਆ ਹੈ ਅਤੇ ਇਹ ਕਾਲੇ ਧਨ ਨੂੰ ਸਫੈਦ ਬਣਾਉਣ ਦਾ ਮਾਮਲਾ ਕਿਵੇਂ ਹੋ ਸਕਦਾ ਹੈ। ਉਨਾਂ ਦਲੀਲ ਦੇ ਕੇ ਕਿਹਾ ਕਿ , ਇਹ ਕਿਸੇ ਵਿਅਕਤੀ ’ਤੇ ਪਰਸ ਖੋਹਣ ਦੇ ਦੋਸ਼ ਲਾਉਣ ਵਾਂਗ ਹੈ ਜਦਕਿ ਨਾ ਕੋਈ ਪਰਸ ਹੈ ਅਤੇ ਨਾ ਹੀ ਲੁੱਟ-ਖੋਹ ਦੀ ਕੋਈ ਵਾਰਦਾਤ ਹੋਈ ਹੈ।’’ ਇਸ ਲਈ ਇਹ ਸਿਰਫ ਨਫਰਤ ਭਰੀ ਸਿਆਸਤ ਦਾ ਪ੍ਰਤੀਕ ਹੈ,ਜਿਸ ਦਾ ਕੋਈ ਸਿਰ-ਪੈਰ ਨਹੀ ਹੈ ।
ਕਾਂਗਰਸ ਨੇ ਦਾਅਵੇ ਨਾਲ ਕਿਹਾ ਕਿ ਅੱਜ ਪੁਲੀਸ ਨੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਲੋਕ ਸਭਾ ‘ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਉਪ ਨੇਤਾ ਗੌਰਵ ਗੋਗੋਈ, ਸੰਸਦ ਮੈਂਬਰ ਦੀਪੇਂਦਰ ਹੁੱਡਾ, ਰਾਜ ਸਭਾ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਅਤੇ ਕਈ ਹੋਰ ਨੇਤਾਵਾਂ ਨੂੰ ਹਿਰਾਸਤ ‘ਚ ਲਿਆ।