ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਆਮ ਆਦਮੀ ਦਾ ਘਰੋਂ ਬਾਹਰ ਨਿਕਲਣਾ ਬਹੁਤ ਔਖਾ ਕਰ ਦਿੱਤਾ ਹੈ | ਬੀਤੇ ਕਰੀਬ 3 ਹਫ਼ਤਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਕਟੌਤੀ ਤਾਂ ਨਹੀਂ ਕੀਤੀ ਗਈ ਅਤੇ ਨਾਂ ਹੀ ਆਮ ਆਦਮੀ ਨੂੰ ਕੋਈ ਰਾਹਤ ਮਿਲੀ ਹੈ । ਅੱਜ ਲਗਾਤਾਰ 22 ਵੇਂ ਦਿਨ ਤੇਲ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਜਦਕਿ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਨਰਮੀ ਵੇਖਣ ਨੂੰ ਮਿਲੀ ਹੈ। ਇਸ ਦੇ ਬਾਵਜੂਦ, ਬਹੁਤ ਸਾਰੇ ਰਾਜਾਂ ਤੇ ਦੇਸ਼ ਦੇ ਲਗਪਗ ਸਾਰੇ ਵੱਡੇ ਮਹਾਂਨਗਰਾਂ ਵਿੱਚ ਪੈਟਰੋਲ 100 ਤੋਂ ਪਾਰ ਹੈ।
ਦੇਸ਼ ਦਾ ਸਭ ਤੋਂ ਮਹਿੰਗਾ ਪੈਟਰੋਲ ਰਾਜਸਥਾਨ ਵਿੱਚ ਤੇ ਸਭ ਤੋਂ ਸਸਤਾ ਪੋਰਟ ਬਲੇਅਰ ਵਿੱਚ ਹੈ। ਦਿੱਲੀ ਦੇ ਇੰਡੀਅਨ ਆਇਲ ਦੇ ਪੰਪ ‘ਤੇ ਪੈਟਰੋਲ 101.84 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜਦੋਂਕਿ ਪੋਰਟ ਬਲੇਅਰ ਵਿੱਚ ਪੈਟਰੋਲ ਦੀ ਕੀਮਤ 85.28 ਰੁਪਏ ਤੇ ਡੀਜ਼ਲ ਦੀ ਕੀਮਤ 83.79 ਰੁਪਏ ਪ੍ਰਤੀ ਲੀਟਰ ਹੈ।