ਦੇਸ਼ ਵਿਚ ਹੁਣ ਕੋਰੋਨਾਵਾਇਰਸ ਦੀ ਰਫਤਾਰ ਲਗਾਤਰਾ ਘਟ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਵਿਚ ਕਮੀ ਦਰਜ ਕੀਤੀ ਜਾ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 1,65,553 ਨਵੇਂ ਕੇਸ ਸਾਹਮਣੇ ਆਏ ਹਨ। ਨਾਲ ਹੀ ਇਸੇ ਸਮੇਂ ਵਿਚ 3460 ਲੋਕਾਂ ਦੀ ਮੌਤ ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ 2,76,309 ਲੋਕਾਂ ਨੂੰ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ। ਐਤਵਾਰ ਨੂੰ ਭਾਰਤ ਵਿਚ ਕੋਰੋਨਾ ਕੇਸਾਂ ਦਾ ਕੁਲ ਅੰਕੜਾ 2,78,94,800 ਹੋ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਕੁੱਲ 3,25,972 ਮੌਤਾਂ ਹੋਈਆਂ ਹਨ। ਇਸ ਨਾਲ ਹੁਣ ਤੱਕ 2,54,54,320 ਲੋਕ ਕੋਰੋਨਾ ਤੋਂ ਠੀਕ ਹੋ ਗਏ ਹਨ।
ਅੰਕੜਿਆਂ ਦੇ ਅਨੁਸਾਰ, ਭਾਰਤ ਵਿੱਚ ਇਸ ਸਮੇਂ 21,14,508 ਕਾਰੋਨਾ ਸੰਕਰਮਣ ਦੇ ਸਰਗਰਮ ਮਾਮਲੇ ਹਨ। ਦੂਜੇ ਪਾਸੇ, ਜੇਕਰ ਅਸੀਂ ਦੇਸ਼ ਵਿਚ ਚੱਲ ਰਹੇ ਟੀਕਾਕਰਨ ਦੀ ਗੱਲ ਕਰੀਏ ਤਾਂ ਹੁਣ ਤੱਕ ਦੇਸ਼ ਵਿਚ 21,20,66,614 ਖੁਰਾਕ ਵੈਕਸੀਨ ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ।ਮੰਤਰਾਲੇ ਦੇ ਅਨੁਸਾਰ, 18,44 ਸਾਲ ਦੇ 14,15,190 ਲੋਕਾਂ ਨੂੰ ਸ਼ਨੀਵਾਰ ਨੂੰ ਪਹਿਲੀ ਖੁਰਾਕ ਦਿੱਤੀ ਗਈ ਸੀ ਅਤੇ ਉਸੇ ਸਮੂਹ ਦੇ 9,075 ਵਿਅਕਤੀਆਂ ਨੂੰ ਕੋਵਿਡ -19 ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ।