ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਬੀ.ਐਸ.ਐਫ ਦੇ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਣ ਲਈ ਪੁੱਜੇ।
Centre is weakening country’s federal structure, by creating “a State within a State” BSF means Border Security Force, What is definition of border ? 50 Kms ?? Public order, which connotes public peace & safety is primarily the responsibility of State Govt (Entry 1, State list).
— Navjot Singh Sidhu (@sherryontopp) October 25, 2021
ਇਸ ਦੇ ਨਾਲ ਹੀ ਮੀਟਿੰਗ ਦੇ ਵਿਚਕਾਰ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਕੇਂਦਰ “ਇੱਕ ਰਾਜ ਦੇ ਅੰਦਰ ਇੱਕ ਰਾਜ” ਬਣਾ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਿਹਾ ਹੈ। ਬੀਐਸਐਫ ਦਾ ਮਤਲਬ ਸੀਮਾ ਸੁਰੱਖਿਆ ਬਲ ਹੈ, ਇਸ ਵਿੱਚ ਸਰਹੱਦ ਦੀ ਪਰਿਭਾਸ਼ਾ ਕੀ ਹੈ? ਸਿਰਫ 50 ਕਿਲੋਮੀਟਰ ?? ਜਨਤਕ ਵਿਵਸਥਾ, ਜੋ ਜਨਤਕ ਸ਼ਾਂਤੀ ਅਤੇ ਸੁਰੱਖਿਆ ਨੂੰ ਦਰਸਾਉਂਦੀ ਹੈ, ਮੁੱਖ ਤੌਰ ‘ਤੇ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ।