ਲਖੀਮਪੁਰ ‘ਚ ਹੋਈ ਘਟਨਾ ਤੋਂ ਬਾਅਦ ਯੂ.ਪੀ ਦੇ ਨਾਲ-ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਲਖੀਮਪੁਰ ਹਿੰਸਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨੀ ਘੱਟ ਹੈ।ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋਣਗੇ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।
ਉਨਾਂ ਨੇ ਯੂਪੀ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੀੜਤਾਂ ਨੂੰ ਨਿਆਂ ਦਿਵਾਇਆ ਜਾਵੇ।ਢੀਂਡਸਾ ਨੇ ਕਿਹਾ ਕਿ ਮੈਂ ਆਪਣੀ ਪਾਰਟੀ ਦੇ ਨਾਲ ਉੱਥੇ ਪਹੁੰਚਣ ਦੀ ਕੋਸ਼ਿਸ਼ ਕਰਾਂਗਾ।