ਹੁਸ਼ਿਆਰਪੁਰ ਦੀ ਇੱਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਗਠਨ ਨੂੰ ਲੈ ਕੇ ਦਰਜ ਮਾਮਲੇ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਮਾਨਤ ਦੇ ਦਿੱਤੀ ਹੈ। ਅਕਾਲੀ ਦਲ ਨੇ ਪਾਰਟੀ ਦਾ ਇੱਕ ਸੰਵਿਧਾਨ ਗੁਰਦੁਆਰਾ ਚੋਣਾਂ ਦੇ ਪ੍ਰਬੰਧਕਾਂ ਅੱਗੇ ਅਤੇ ਦੂਜਾ ਭਾਰਤੀ ਚੋਣ ਕਮਿਸ਼ਨ ਅੱਗੇ ਪੇਸ਼ ਕੀਤਾ।
ਦੋਸ਼ ਹੈ ਕਿ ਅਕਾਲੀ ਦਲ ਨੇ ਚੋਣ ਕਮਿਸ਼ਨ ਵਿੱਚ ਝੂਠਾ ਬਿਆਨ ਦਿੱਤਾ ਕਿ ਪਾਰਟੀ ਦੇ ਸੰਵਿਧਾਨ ਵਿੱਚ ਸਮਾਜਵਾਦ ਅਤੇ ਧਰਮ ਨਿਰਪੱਖਤਾ ਦੇ ਸਿਧਾਂਤਾਂ ਨੂੰ ਸ਼ਾਮਿਲ ਕਰਕੇ ਸੋਧ ਕੀਤੀ ਗਈ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਪਾਰਟੀ ਵਜੋਂ ਆਪਣੀਆਂ ਸਰਗਰਮੀਆਂ ਜਾਰੀ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਹਿੱਸਾ ਲਿਆ।