ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੱਲੋਂ ਇੱਕ ਵਾਰ ਫਿਰ ਤੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਅੰਦੋਲਨ ਖਤਮ ਕਰ ਦੇਣ। ਇਸ ਸਬੰਧੀ ਨਰੇਂਦਰ ਤੋਮਰ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਕਾਨੂੰਨ ਦੇ ਕਿਸੇ ਵੀ ਵਿਸ਼ੇ ‘ਤੇ ਗੱਲਬਾਤ ਕਰਨ ਲਈ ਤਿਆਰ ਹੈ ਅਤੇ ਉਹ ਉਨ੍ਹਾਂ ਦਾ ਹੱਲ ਕਰਨ ਲਈ ਵੀ ਤਿਆਰ ਹੈ।
ਕੇਂਦਰ ਦੇ ਬਣਾਏ 3 ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਹਏ ਹਨ ਇਸ ਅੰਦੋਲਨ ਦੌਰਾਨ ਕਿਸਾਨਾਂ -ਕੇਂਦਰ ਵਿਚਾਲੇ ਮੀਟਿੰਗ ਪਿਛਲੇ ਲੰਬੇ ਸਮੇਂ ਤੋਂ ਬੰਦ ਸੀ ਜਿਸ ਨੂੰ ਲੈਕੇ ਕਿਸਾਨਾਂ ਨੇ ਕੇਂਦਰ ਨੂੰ ਮੁੜ ਸੱਦਾ ਦਿੱਤਾ ਸੀ ਜਿਸ ਦਾ ਜਵਾਬ ਨਰੇਂਦਰ ਤੋਮਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਤਾ ਹੈ |