ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੋ ਕਿ ਅੱਜਕੱਲ੍ਹ ਸੀਐੱਮ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਚੁਟਕੀਆਂ ਲੈਂਦੇ ਨਜ਼ਰ ਆਉਂਦੇ ਹਨ।ਨਵਜੋਤ ਸਿੰਘ ਸਿੱਧੂ ਅਕਸਰ ਹੀ ਸੋਸ਼ਲ ਮੀਡੀਆ ‘ਤੇ ਵਧੇਰੇ ਸਰਗਰਮ ਰਹਿੰਦੇ ਹਨ।ਆਏ ਦਿਨ ਕੋਈ ਨਾ ਕੋਈ ਟਵੀਟ ਕਰਦੇ ਰਹਿੰਦੇ ਹਨ।ਪੰਜਾਬ ‘ਚ ਗੰਨਾ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ।ਹਾਲ ਹੀ ‘ਚ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਹੱਕ ‘ਚ ਟਵੀਟ ਕੀਤਾ ਹੈ।
ਕਿਸਾਨ ਕੈਪਟਨ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਗੰਨੇ ਦਾ ਸਮਰਥਨ ਮੁੱਲ ਵਧਾਇਆ ਜਾਵੇ ਅਤੇ ਜਲਦ ਤੋਂ ਜਲਦ ਬਕਾਇਆ ਰਾਸ਼ੀ ਦੀ ਅਦਾਇਗੀ ਕੀਤੀ ਜਾਵੇ।ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਹੈ ਉਨਾਂ੍ਹ ਲਿਖਿਆ ਕਿ, ”ਗੰਨਾ ਕਿਸਾਨਾਂ ਦੇ ਮਸਲੇ ਨੂੰ ਤੁਰੰਤ ਹੱਲ ਕਰਨ ਦੀ ਲੋੜ ਹੈ।ਹੈਰਾਨੀ ਦੀ ਗੱਲ ਹੈ ਕਿ ਪੰਜਾਬ ‘ਚ ਖੇਤੀ ਦੀ ਵਧੇਰੇ ਲਾਗਤ ਦੇ ਬਾਵਜੂਦ, ਹਰਿਆਣਾ, ਉਤਰ ਪ੍ਰਦੇਸ਼, ਉਤਰਾਖੰਡ ਦੇ ਮੁਕਾਬਲੇ ਸੂਬੇ ਦੀ ਭਰੋਸੇਯੋਗ ਕੀਮਤ ਬਹੁਤ ਘੱਟ ਹੈ।
ਖੇਤੀਬਾੜੀ ਦੇ ਮਸ਼ਾਲਦਾਰ ਵਜੋਂ,ਪੰਜਾਬ ਐਸਏਪੀ ਬਿਹਤਰ ਹੋਣਾ ਚਾਹੀਦਾ ਹੈ।ਦੱਸਣਯੋਗ ਹੈ ਕਿ ਕਿਸਾਨਾਂ ਦੀ ਬੀਤੇ ਕੱਲ੍ਹ ਪੰਜਾਬ ਭਵਨ ਚੰਡੀਗੜ੍ਹ ‘ਚ ਸਰਕਾਰ ਨਾਲ ਮੀਟਿੰਗ ਹੋਈ ਸੀ ਜਿਸ ‘ਚ ਗੰਨਾ ਕੀਮਤ ‘ਤੇ ਸਹਿਮਤੀ ਨਹੀਂ ਬਣੀ।ਇਹ ਪਹਿਲੇ ਦੌਰ ਦੀ ਕਿਸਾਨਾਂ ਅਤੇ ਸਰਕਾਰਾਂ ਦੀ ਮੀਟਿੰਗ ਬੇਸਿੱਟਾ ਰਹੀ ਹੈ।ਹੁਣ ਕਿਸਾਨਾਂ ਨੇ ਆਪਣਾ ਸੰਘਰਸ਼ ਤੇਜ ਕਰਨ ਦਾ ਐਲਾਨ ਕੀਤਾ ਹੈ ਅਤੇ ਕਿਸਾਨ ਆਗੂਆਂ ਵਲੋਂ ਮੰਗਲਵਾਰ ਨੂੰ ਕਿਸਾਨਾਂ ਨੇ ਪੂਰਾ ਪੰਜਾਬ ਬੰਦ ਕਰਨ ਦੀ ਕਾਲ ਦਿੱਤੀ ਹੈ।