ਪੰਜਾਬ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਬਣਨ ਤੋਂ ਬਾਅਦ ਆਪਣੇ ਸਲਾਹਕਾਰ ਨਿਯੁਕਤ ਕੀਤੇ ਸਨ।ਜਿਨ੍ਹਾਂ ‘ਚੋਂ ਮਾਲਵਿੰਦਰ ਸਿੰਘ ਮਾਲੀ ਅਤੇ ਪਿਆਰੇ ਲਾਲ ਗਰਗ ਕਾਫੀ ਚਰਚਾਵਾਂ ‘ਚ ਹਨ।ਹਾਲ ਹੀ ‘ਚ ਮਾਲਵਿੰਦਰ ਸਿੰਘ ਮਾਲੀ ਵਲੋਂ ਜੰਮੂ-ਕਸ਼ਮੀਰ ਅਤੇ ਇੰਦਰਾ ਗਾਂਧੀ ‘ਤੇ ਵਿਵਾਦਿਤ ਬਿਆਨ ਦਿੱਤਾ ਸੀ ਜਿਸ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੀ ਉਨਾਂ੍ਹ ਨੇ ਪਟਿਆਲਾ ਰਿਹਾਇਸ਼ ‘ਤੇ ਮੀਟਿੰਗ ਵੀ ਕੀਤੀ।
ਇਸ ਦੌਰਾਨ ਸਿੱਧੂ ਦੇ ਸਲਾਹਕਾਰਾਂ ਦੀਆਂ ਦੇਸ਼ ਵਿਰੋਧੀ ਟਿੱਪਣੀਆਂ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ।ਜਿਸ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਸ ਮੁੱਦੇ ‘ਤੇ ਗੱਲਬਾਤ ਕੀਤੀ।ਉਨਾਂ੍ਹ ਨੇ ਇੱਕ ਪ੍ਰੈੱਸ ਕਾਨਫ੍ਰੰਸ ਦੌਰਾਨ ਸਿੱਧੂ ਅਤੇ ਉਸਦੇ ਦੋ ਸਲਾਹਕਾਰਾਂ ਮਾਲਵਿੰਦਰ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਦੇ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।ਉਨਾਂ੍ਹ ਕਿਹਾ ਕਿ ਇਹ ਟਵੀਟ ਮਾਲਵਿੰਦਰ ਦਾ ਨਹੀਂ ਹੈ ਸਗੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ਵਲੋਂ ਪੋਸਟ ਕੀਤਾ ਗਿਆ ਹੈ।