ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਦਿੱਲੀ ‘ਵਚ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਲੰਬੀ ਮੀਟਿੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਚੱਲ ਰਹੇ ਕਾਟੋ ਕਲੇਸ਼ ਦੇ ਚਲਦਿਆਂ ਅੱਜ ਇਹ ਮੀਟਿੰਗ ਕੀਤੀ ਗਈ ਹੈ। ਭਾਵੇਂ ਕਿ ਨਵਜੋਤ ਸਿੱਧੂ ਵਲੋਂ ਇਹ ਤਸਵੀਰ ਹੁਣ ਤੋਂ ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ ਪਰ ਇਸ ਬਾਰੇ ਸਿੱਧੂ ਨੂੰ ਕੁਝ ਜਨਤਕ ਨਹੀਂ ਕੀਤਾ |ਸਿਆਸੀ ਗਲਿਆਰਿਆਂ ਵਿਚ ਨਵਜੋਤ ਸਿੱਧੂ ਤੇ ਪ੍ਰਿਅੰਕਾ ਗਾਂਧੀ ਦੀ ਇਸ ਮੀਟਿੰਗ ਦੀ ਕਾਫੀ ਚਰਚਾ ਸੁਣਨ ਨੂੰ ਮਿਲ ਰਹੀ ਹੈ । ਖਬਰ ਹੈ ਕਿ ਹੁਣ ਨਵਜੋਤ ਸਿੱਧੂ ਦੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਹੋਣੀ ਹੈ।
ਗੌਰਤਲਬ ਹੈ ਕਿ ਬੀਤੇ ਦਿਨ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਦਿੱਲੀ ਹਾਈ ਕਮਾਨ ਦੇ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਮਿਲਣ ਞਪਹੁੰਚੇ ਸੀ ਪਰ ਇਸ ਦੌਰਾਨ ਖਬਰ ਸਾਹਮਣੇ ਆਈ ਕਿ ਨਵਜੋਤ ਸਿੰਘ ਸਿੱਧੂ ਨੂੰ ਰਾਹੁਲ ਗਾਂਧੀ ਮਿਲੇ ਹੀ ਨਹੀਂ ।