ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਰਹੇ ਬਾਬਾ ਫਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ: ਪਿਆਰਾ ਲਾਲ ਗਰਗ ਨੇ ਸਿੱਧੂ ਦਾ ਸਾਥ ਛੱਡ ਦਿੱਤਾ ਹੈ। ਦੱਸ ਦਈਏ ਕਿ ਉਨ੍ਹਾਂ ਨੇ ਖੁਦ ਨੂੰ ਸਲਾਹਕਾਰ ਨਿਯੁਕਤ ਕਰਨ ਦੀ ਸਹਿਮਤੀ ਵਾਪਸ ਲੈ ਲਈ ਹੈ। ਇਹ ਸਿੱਧੂ ਲਈ ਦੂਜਾ ਵੱਡਾ ਝਟਕਾ ਹੈ, ਕਿਉਂਕਿ ਇਸ ਤੋਂ ਪਹਿਲਾਂ ਮਾਲਵਿੰਦਰ ਸਿੰਘ ਮਾਲੀ ਨੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਦਾ ਅਹੁਦਾ ਆਪਣੀ ਵਿਵਾਦਤ ਟਿੱਪਣੀ ਤੋਂ ਬਾਅਦ ਛੱਡ ਦਿੱਤਾ ਸੀ।
 
			 
		    









