ਉੱਤਰ-ਪ੍ਰਦੇਸ਼ ‘ਚ ਹਿੰਸਾ ਪ੍ਰਭਾਵਿਤ ਲਖੀਮਪੁਰ ਖੀਰੀ ਜ਼ਿਲ੍ਹੇ ‘ਚ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਜਾ ਰਹੇ ਕਾਂਗਰਸ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਸੀਤਾਪੁਰ ਪੁਲਿਸ ਨੇ ਸ਼ਾਂਤੀ ਭੰਗ ਦੇ ਦੋਸ਼ ‘ਚ ਗ੍ਰਿਫਤਾਰ ਕਰ ਲਿਆ ਹੈ।ਦੂਜੇ ਪਾਸੇ ਪ੍ਰਿਯੰਕਾ ਗਾਂਧੀ ਦੇ ਸਮਰਥਨ ‘ਚ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਕਿਹਾ ਕਿ ਜੇਕਰ ਕੱਲ੍ਹ ਤੱਕ ਬੇਰਹਿਮੀ ਨਾਲ ਕੀਤੀ ਗਈ ਕਿਸਾਨਾਂ ਦੀ ਹੱਤਿਆ ਦੇ ਪਿੱਛੇ ਕੇਂਦਰੀ ਮੰਤਰੀ ਦੇ ਬੇਟੇ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਤਾਂ, ਸਾਡੇ ਨੇਤਾ ਹੋਣ ਦੇ ਨਾਤੇ ਪ੍ਰਿਯੰਕਾ ਗਾਂਧੀ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਹੈ,
ਤਾਂ ਪੰਜਾਬ ਕਾਂਗਰਸ ਮਾਰਚ ਕਰੇਗੀ।ਦੱਸਣਯੋਗ ਹੈ ਕਿ ਪ੍ਰਿਯੰਕਾ ਗਾਂਧੀ ਧਾਰਾ 107/116/ ਅਤੇ 151 ਦੇ ਤਹਿਤ ਗ੍ਰਿਫਤਾਰ ਕਰ ਲਿਆ ਗਿਆ ਹੈ।ਫਿਲਹਾਲ ਉਸ ਨੂੰ ਪੀਏਸੀ ਕੰਪਲੈਕਸ ਵਿੱਚ ਹੀ ਇੱਕ ਅਸਥਾਈ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਤੋਂ ਇਲਾਵਾ, ਪਾਰਟੀ ਦੇ ਸੀਨੀਅਰ ਨੇਤਾ ਦੀਪੇਂਦਰ ਹੁੱਡਾ ਅਤੇ ਪ੍ਰਦੇਸ਼ ਪ੍ਰਧਾਨ ਅਜੈ ਕੁਮਾਰ ਲੱਲੂ ਸਮੇਤ 11 ਲੋਕਾਂ ਦੇ ਖਿਲਾਫ ਸ਼ਾਂਤੀ ਭੰਗ ਕਰਨ ਦੇ ਲਈ ਐਫਆਈਆਰ ਦਰਜ ਕੀਤੀ ਗਈ ਹੈ।