ਪਟਿਆਲਾ, 4 ਅਗਸਤ- ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਅੱਜ ਨਵਜੋਤ ਸਿੱਧੂ ਮਦਨ ਲਾਲ ਜਲਾਲਪੁਰ ਦੇ ਘਰ ਪਹੁੰਚੇ। ਇਸ ਮੌਕੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਵਿਧਾਇਕ ਕੁਲਬੀਰ ਜ਼ੀਰਾ ਸਣੇ ਹੋਰ ਆਗੂ ਵੀ ਮੌਜੂਦ ਸਨ।
ਸਿੱਧੂ ਨੇ ਸੰਖੇਪ ਗੱਲਬਾਤ ਦੌਰਾਨ ਆਖਿਆ ਕਿ ਮਦਨ ਲਾਲ ਜਲਾਲਪੁਰ ਦੀ ਇਲੈਕਸ਼ਨ ਨੂੰ ਉਹ ਆਪਣੀ ਚੋਣ ਸਮਝ ਕੇ ਲੜਨਗੇ। ਉਨ੍ਹਾਂ ਨੇ ਮਦਨ ਲਾਲ ਜਲਾਲਪੁਰ ਦੇ ਸਟੈਂਡ ਦੀ ਸ਼ਲਾਘਾ ਵੀ ਕੀਤੀ।