ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 1,304 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚੋਂ 93 ਔਰਤਾਂ, 2 ਤੀਜੇ ਲਿੰਗ ਅਤੇ ਬਾਕੀ 1,209 ਪੁਰਸ਼ ਹਨ।
ਸੂਬੇ ਵਿੱਚ 14,684 ਥਾਵਾਂ ‘ਤੇ 24,740 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 1,051 ਥਾਵਾਂ ’ਤੇ 2,013 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ-ਬਸਪਾ ਗਠਜੋੜ, ਭਾਜਪਾ-ਪੀਐਲਸੀ-ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਿਆਸੀ ਵਿੰਗ ਸਾਂਝੇ ਸਮਾਜ ਮੋਰਚਾ ਵਿਚਕਾਰ ਮੁਕਾਬਲਾ ਹੈ।