ਨਵਜੋਤ ਸਿੱਧੂ ਤੇ ਕਾਂਗਰਸੀ ਆਗੂਆਂ ਨੂੰ ਸਰਸਾਵਾ ਪੁਲਿਸ ਸਟੇਸ਼ਨ ਸਹਾਰਨਪੁਰ ‘ਚ ਹਿਰਾਸਤ ‘ਚ ਲਿਆ ਗਿਆ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਵਾਪਰੀ ਹਿੰਸਕ ਘਟਨਾ ਦੇ ਵਿਰੋਧ ‘ਚ ਪੰਜਾਬ ਕਾਂਗਰਸ ਅੱਜ ਵੱਡਾ ਰੋਸ ਮਾਰਚ ਕੱਢ ਰਹੀ ਹੈ।ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਇਹ ਮਾਰਚ ਲਖੀਮਪੁਰ ਵੱਲ ਕੂਚ ਕਰ ਰਿਹਾ ਹੈ।
ਦੂਜੇ ਪਾਸੇ ਇਸ ਦੌਰਾਨ ਸਿੱਧੂ ਦੇ ਕਾਫਲੇ ਨੂੰ ਹਰਿਆਣਾ-ਯੂਪੀ ਬਾਰਡਰ ‘ਤੇ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਯੂ.ਪੀ ਪੁਲਿਸ ਦੇ ਨਾਲ ਜਬਰਦਸਤ ਬਹਿਸ ਹੋ ਗਈ।ਤਿੱਖੀ ਬਹਿਸ ਤੋਂ ਨਵਜੋਤ ਸਿੱਧੂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।ਦੱਸਣਯੋਗ ਹੈ ਕਿ, ਯੂ.ਪੀ ਪੁਲਿਸ ਨੇ 5 ਲੋਕਾਂ ਨੂੰ ਅੱਗੇ ਜਾਣ ਦੀ ਆਗਿਆ ਦਿੱਤੀ, ਪਰ ਸਿੱਧੂ ਪੂਰੇ ਕਾਫਲੇ ਦੇ ਨਾਲ ਅੱਗੇ ਜਾਣ ‘ਤੇ ਅੜੇ ਹੋਏ ਹਨ।