ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਭਵਨ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਕ ਵਾਰ ਫਿਰ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ 9 ਅਪ੍ਰੈਲ ਨੂੰ ਹਾਈ ਕੋਰਟ ਨੇ ਜਾਂਚ ਰੱਦ ਕਰ ਦਿੱਤੀ ਸੀ।
ਅਦਾਲਤ ਨੇ ਹੁਕਮ ਦਿੱਤਾ ਸੀ ਕਿ 6 ਮਹੀਨਿਆਂ ਦੇ ਅੰਦਰ ਨਵੀਂ ਐਸਆਈਟੀ ਬਣਾਈ ਜਾਵੇ ਅਤੇ ਜਾਂਚ ਪੂਰੀ ਕੀਤੀ ਜਾਵੇ। ਮਈ ਵਿੱਚ ਇੱਕ ਨਵੀਂ ਐਸਆਈਟੀ ਬਣਾਈ ਗਈ ਸੀ। ਅੱਜ 6 ਮਹੀਨੇ ਹੋ ਗਏ ਹਨ, ਸਰਕਾਰ ਦੱਸੋ ਕਿੱਥੇ ਹੈ ਜਾਂਚ? ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀ ਸੁਮੇਧ ਸਿੰਘ ਸੈਣੀ ਨੂੰ ਬਲੈਂਕੇਟ ਬੈਲ ਕਿਸ ਨੇ ਦਿੱਤੀ?
ਕੀ ਬਲੈਂਕੇਟ ਬੈੱਲ ਨੂੰ ਖਤਮ ਕਰਨ ਲਈ ਕੁਝ ਹੋਇਆ? ਮੈ ਨਹੀਂ, ਹੁਣ ਸਾਰਾ ਪੰਜਾਬ ਸਵਾਲ ਕਰ ਰਿਹਾ ਹੈ।’ਤੁਸੀਂ ਇਨਸਾਫ਼ ਦਵਾਉਣਾ ਸੀ ਜਾਂ ਦੋਸ਼ੀਆਂ ਦੀ ਢਾਲ ਬਣਨਾ ਸੀ? ਅਜੇ ਤੱਕ ਕੋਈ ਵੀ ਚਾਰਜਸ਼ੀਟ ਨਹੀਂ ਪੇਸ਼ ਕੀਤੀ ਗਈ। ਜਾਂਚ ਲਈ ਹੁਣ ਤੱਕ ਤਿੰਨ ਐੱਸਆਈਟੀ ਬਣੀਆਂ ਪਰ ਕੋਈ ਸਿੱਟਾ ਨਹੀਂ ਨਿਕਲਿਆ’