ਐਤਵਾਰ, ਅਗਸਤ 16, 2026 04:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਨਸ਼ਾ ਛੁਡਾਊ ਕੇਂਦਰਾਂ ਤੋਂ ਮਿਲਦੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਪਾਈ ਜਾਵੇਗੀ ਠੱਲ੍ਹ’

by propunjabtv
ਮਾਰਚ 31, 2022
in ਦੇਸ਼, ਪੰਜਾਬ
0

ਸੂਬੇ ਨੂੰ ਨਸ਼ਾ ਮੁਕਤ ਕਰਨ ਵੱਲ ਵੱਡੀ ਪਹਿਲ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਵਿਜੈ ਸਿੰਗਲਾ ਨੇ ਅੱਜ ਸਮੂਹ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਸਖ਼ਤ ਲਹਿਜ਼ੇ ‘ਚ ਕਿਹਾ ਕਿ ਇਨ੍ਹਾਂ ਕੇਂਦਰਾਂ ਤੋਂ ਮਿਲਦੀਆਂ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਈ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਊਣਤਾਈਆਂ ਵਾਲੇ ਕੇਂਦਰਾਂ ਦਾ ਲਾਇਸੈਂਸ ਰੱਦ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਰਵਾਈ ਕੀਤੀ ਜਾਵੇਗੀ।

ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਲੰਬੀ ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਪੁਰਾਣਾ ਸਮਾਂ ਨਿਕਲ ਚੁੱਕਾ ਹੈ ਜਦੋਂ ਨਸ਼ਾ ਬੰਦ ਕਰਨ ਦੇ ਸਿਰਫ਼ ਦਮਗਜੇ ਮਾਰੇ ਜਾਂਦੇ ਸਨ। ਹੁਣ ਜੋ ਕਿਹਾ ਜਾਵੇਗਾ, ਉਹ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਗੰਭੀਰ ਹੈ ਅਤੇ ਨਸ਼ੇ ਦੇ ਧੰਦੇ ਵਿੱਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸ਼ਾਮਲ ਵਿਅਕਤੀਆਂ ਨੂੰ ਭਾਰੀ ਨਤੀਜੇ ਭੁਗਤਣੇ ਪੈਣਗੇ।”

ਡਾ. ਸਿੰਗਲਾ ਨੇ ਕਿਹਾ ਕਿ ਸੂਬੇ ਵਿੱਚ 186 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਚਲ ਰਹੇ ਹਨ ਅਤੇ ਉਨ੍ਹਾਂ ਨੂੰ ਕਈ ਕੇਂਦਰਾਂ ਵਿੱਚ ਦਵਾਈਆਂ ਦੀ ਦੁਰਵਰਤੋਂ ਦੀਆਂ ਨਿਰੰਤਰ ਖ਼ਬਰਾਂ ਮਿਲ ਰਹੀਆਂ ਹਨ। ਉਨ੍ਹਾਂ ਸਿੱੱਧੇ ਤੌਰ ‘ਤੇ ਕਿਹਾ, “ਇਨ੍ਹਾਂ ਕੇਂਦਰਾਂ ਵਿੱਚ ਨਸ਼ੇ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਵਾਲੇ ਬਾਜ਼ ਆਉਣ। ਨਹੀਂ ਤਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ।” ਇਸ ਦੇ ਨਾਲ-ਨਾਲ ਸਿਹਤ ਮੰਤਰੀ ਨੇ ਸਮੂਹ ਕੈਮਿਸਟਾਂ ਨੂੰ ਪੂਰਣ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਲੈਣ ਵਾਲੇ ਵਿਅਕਤੀਆਂ ਨੂੰ ਸਿਰਫ਼ ਡਾਕਟਰ ਦੀ ਪਰਚੀ ਵੇਖਣ ਉਪਰੰਤ ਹੀ ਦਵਾਈਆਂ ਦੇਣ।

ਖਾਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਦੇ ਰੁਝਾਨ ਨੂੰ ਸਖ਼ਤੀ ਨਾਲ ਲੈਂਦਿਆਂ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਅਧਿਕਾਰੀਆਂ ਨੂੰ ਵਿਭਾਗ ਦੇ ਉੱਡਣ ਦਸਤੇ ਐਕਟਿਵ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਮਿਲਾਵਟੀ ਵਸਤਾਂ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਨਾਲ ਬਣੀਆਂ ਵਸਤਾਂ ਜਿਵੇਂ ਘਿਉ, ਪਨੀਰ ਤੇ ਮਠਿਆਈਆਂ ਆਦਿ ਵਿੱਚ ਮਿਲਾਵਟ ਕਰਨ ਅਤੇ ਫਲਾਂ ਨੂੰ ਗ਼ੈਰ-ਕੁਦਰਤੀ ਤਰੀਕੇ ਨਾਲ ਪਕਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਸੇ ਤਰ੍ਹਾਂ ਸਿਹਤ ਮੰਤਰੀ ਨੇ ਸੂਬਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਵੇਂ ਉਨ੍ਹਾਂ ਨੇ ਅਥਾਹ ਸਹਿਯੋਗ ਦੇ ਕੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲਿਆਂਦਾ ਹੈ, ਉਸੇ ਤਰ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਪਣਾ ਸਹਿਯੋਗ ਦੇਣ ਅਤੇ ਜਿੱਥੇ ਵੀ ਨਸ਼ਾ ਵਿਕਦਾ ਵੇਖਣ ਤਾਂ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ, ਐਮ.ਡੀ.-ਐਨ.ਐਚ.ਐਮ-ਕਮ-ਕਮਿਸ਼ਨਰ ਫ਼ੂਡ ਤੇ ਡਰੱਗ ਐਡਮਿਨੀਸਟ੍ਰੇਸ਼ਨ ਸ੍ਰੀ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਜੀ.ਬੀ. ਸਿੰਘ, ਸ੍ਰੀ ਸੰਜੀਵ ਗਰਗ ਜੁਆਇੰਟ ਕਮਿਸ਼ਨਰ ਡਰੱਗਜ਼ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: de-addiction centersDr. Vijay SinglaDrug abuse
Share215Tweet134Share54

Related Posts

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.