ਬੁੱਧਵਾਰ, ਮਾਰਚ 18, 2026 05:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਸ਼ਿਆਂ ਦੇ ਮਾਮਲੇ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਰੰਧਾਵਾ

by propunjabtv
ਨਵੰਬਰ 8, 2021
in ਪੰਜਾਬ
0

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸਖਤ ਸਟੈਂਡ ਨੂੰ ਦੁਹਰਾਉਂਦਿਆ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੋਗਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਦੋ ਪਿੰਡਾਂ ਕ੍ਰਮਵਾਰ ਰੌਲੀ ਤੇ ਵਜੀਦਪੁਰ ਵਿੱਚ ਨਸ਼ਿਆਂ ਦੀਆਂ ਵਿਕਰੀ ਦੀਆਂ ਰਿਪੋਰਟਾਂ ਦਾ ਸਖਤ ਨੋਟਿਸ ਲਿਆ ਹੈ।

ਉਪ ਮੁੱਖ ਮੰਤਰੀ ਵੱਲੋਂ ਦੋਵੇਂ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਇਸ ਮਾਮਲੇ ਵਿੱਚ ਨਿੱਜੀ ਦਖਲ ਦੇ ਕੇ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ਅਟੈਚ ਕਰਨ ਲਈ ਕਾਨੂੰਨ ਅਨੁਸਾਰ ਕਾਰਵਾਈ ਆਰੰਭੀ ਜਾਵੇ। ਇਸ ਦੇ ਨਾਲ ਹੀ ਨਸ਼ਿਆਂ ਦੇ ਮਾਮਲੇ ਵਿੱਚ ਠੋਸ ਕਾਰਵਾਈ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਅਨੁਸ਼ਾਸਨੀ ਕਾਰਵਾਈ ਆਰੰਭਣ ਲਈ ਵੀ ਕਿਹਾ ਹੈ। ਇਹ ਸਾਰੀ ਕਾਰਵਾਈ ਕਰ ਕੇ ਤਿੰਨ ਦਿਨਾਂ ਦੇ ਅੰਦਰ ਰਿਪੋਰਟ ਦੇਣ ਲਈ ਆਖਿਆ ਗਿਆ ਹੈ।

ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਆਖਿਆ ਕਿ ਨਸ਼ਿਆਂ ਦੇ ਮਾਮਲੇ ਵਿੱਚ ਕਾਰਵਾਈ ਕਰਨ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਕਰਨ ਵਾਲੇ ਪੁਲਿਸ ਅਧਿਕਾਰੀ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ। ਨਸ਼ਾ ਵੇਚਣ ਵਾਲਿਆਂ ਦੀਆਂ ਪ੍ਰਾਪਰਟੀਆਂ ਅਟੈਚ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਜ਼ਿਲਾ ਪੁਲਿਸ ਮੁਖੀਆਂ ਦੀ ਮੀਟਿੰਗ ਵਿੱਚ ਸਖਤ ਹਦਾਇਤਾਂ ਜਾਰੀ ਕਰਦਿਆਂ ਨਸ਼ਿਆਂ ਦੇ ਮਾਮਲੇ ਵਿੱਚ ਜ਼ੀਰੋ ਟਾਲਰੈਂਸ ਅਪਣਾਉਣ ਲਈ ਕਿਹਾ ਗਿਆ ਸੀ।

ਉਪ ਮੁੱਖ ਮੰਤਰੀ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਪ੍ਰਮੁੱਖ ਸਕੱਤਰ ਗ੍ਰਹਿ ਨੇ ਮੋਗਾ ਤੇ ਫਿਰੋਜ਼ਪੁਰ ਦੇ ਐਸ.ਐਸ.ਪੀਜ਼ ਨੂੰ ਬਾਕਾਇਦਾ ਪੱਤਰ ਜਾਰੀ ਕੀਤੇ ਗਏ ਹਨ। ਇਨ੍ਹਾਂ ਪੱਤਰਾਂ ਵਿੱਚ ਇਸ ਗੱਲ ਦਾ ਨੋਟਿਸ ਲਿਆ ਗਿਆ ਹੈ ਕਿ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵੱਲੋਂ ਸਮੂਹ ਜ਼ਿਲਾ ਪੁਲਿਸ ਮੁਖੀਆਂ ਨੂੰ ਨਸ਼ਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ ਪਰ ਸੋਸ਼ਲ ਮੀਡੀਆ ਰਿਪੋਰਟਾਂ ਅਨੁਸਾਰ ਉਕਤ ਪਿੰਡਾਂ ਵਿੱਚ ਖੁੱਲ੍ਹੇਆਮ ਨਸ਼ਾ ਵਿਕ ਰਿਹਾ ਅਤੇ ਪੁਲਿਸ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ ਹੈ।

ਪ੍ਰਮੁੱਖ ਸਕੱਤਰ ਗ੍ਰਹਿ ਨੇ ਦੋਵੇਂ ਐਸ.ਐਸ.ਪੀਜ਼ ਨੂੰ ਕਿਹਾ ਹੈ ਕਿ ਉਹ ਇਨ੍ਹਾਂ ਕੇਸਾਂ ਵਿੱਚ ਨਿੱਜੀ ਤੌਰ ਉਤੇ ਧਿਆਨ ਦੇਣ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ। ਇਸ ਤੋਂ ਇਲਾਵਾ ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ, ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦਾ ਕੇਸ ਤਿਆਰ ਕੇ ਭੇਜਿਆ ਜਾਵੇ। ਸਾਰੀ ਕਾਰਵਾਈ ਤਿੰਨ ਦਿਨਾਂ ਦੇ ਅੰਦਰ ਕੀਤੀ ਜਾਵੇ।

Tags: deputy cmpunjab governmentsukhi Randhawa
Share199Tweet125Share50

Related Posts

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ : ਡਾ. ਬਲਜੀਤ ਕੌਰ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ: ਆਪ’ ਨੇਤਾ

ਮਾਰਚ 17, 2026

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 17, 2026

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026
Load More

Recent News

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ : ਡਾ. ਬਲਜੀਤ ਕੌਰ

ਮਾਰਚ 17, 2026

ਭਾਰਤ ‘ਚ ਲਾਂਚ ਹੋਇਆ Apple ਦਾ ਨਵਾਂ Headphone; 67,900 ਰੁਪਏ ਹੈ ਕੀਮਤ

ਮਾਰਚ 17, 2026

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.