ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਬਹੁਤ ਸਾਰੇ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ , ਮਾਵਾਂ ਦੇ ਪੁੱਤ ਅਤੇ ਭੈਣਾਂ ਦੇ ਭਰਾ ਜਿਨ੍ਹਾਂ ਦੀਆਂ ਮੌਤਾਂ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਹੋ ਰਹੀਆਂ ਨੇ , ਲੋਕਾਂ ਦਾ ਕਹਿਣਾ ਹੈ ਕਿ ਇਸਦਾ ਪੰਜਾਬ ਸਰਕਾਰ ਨੂੰ ਹੱਲ ਕਰਨਾ ਚਾਹੀਦਾ ਹੈ ,ਤਾਂ ਜੋ ਇਹ ਮੌਤਾਂ ਨਾ ਹੋਣ
ਦੱਸ ਦੇਈਏ ਕਿ ਨਸ਼ੇ ਕਾਰਨ ਇੱਕ ਮਾਸੂਮ ਬੱਚੇ ਦੇ ਪਿਓ ਦੀ ਮੌਤ ਹੋ ਗਈ , ਜਿਸ ਦਾ ਕਾਰਨ ਨਸ਼ੇ ਦੀ ਓਵਰਡੋਜ਼ ਹੈ | ਨਸ਼ੇ ਦੀ ਓਵਰਡੋਜ਼ ਕਰਕੇ ਆਪਣੀ ਜਾਨ ਗਵਾਉਣ ਵਾਲੇ ਵਿਅਕਤੀ ਦਾ ਨਾਮ ਸਰਬਜੀਤ ਸਿੰਘ ਹੈ , ਜੋ ਕਿ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ | ਸਰਬਜੀਤ ਦੇ ਪਿਤਾ ਸੁਰਿੰਦਰਪਾਲ ਦਾ ਕਹਿਣਾ ਹੈ ਕਿ ਸਰਬਜੀਤ ਨਸ਼ੇ ਦਾ ਆਦੀ ਸੀ |
ਸਰਬਜੀਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਦਾ ਜਲਦੀ ਤੋਂ ਜਲਦੀ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਨੌਜਵਾਨ ਹੋਰ ਨਸ਼ੇ ਦੇ ਆਦੀ ਨਾ ਹੋਣ ਅਤੇ ਆਉਣ ਵਾਲੀ ਪੀੜੀ ਨੂੰ ਨਸ਼ੇ ਦੀ ਇਸ ਦਲਦਲ ‘ਚੋਂ ਕੱਢਿਆ ਜਾਵੇ|