ਪਿਛਲੇ 8 ਮਹੀਨਿਆਂ ਤੋਂ ਕਿਸਾਨ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹੋਏ ਹਨ।ਕਿਸਾਨਾਂ ਨੇ ਗਰਮੀ, ਸਰਦੀ, ਮੀਂਹ ਹਨ੍ਹੇਰੀਆਂ ਆਪਣੇ ਸਰੀਰ ‘ਤੇ ਹੰਢਾਏ ਹਨ।ਇਸ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਪਰ ਸਰਕਾਰ ਦੇ ਕੰਨ ‘ਤੇ ਜੂੰਅ ਤੱਕ ਨਹੀਂ ਸਰਕ ਰਹੀ।ਇਸ ਦੇ ਮੱਦੇਨਜ਼ਰ ਹੀ ਕਿਸਾਨਾਂ ਨੇ ਗੰਨੇ ਦਾ ਸਮਰਥਨ ਮੁੱਲ ਵਧਾਉਣ ਦੀ ਮੰਗ ਨੂੰ ਲੈ ਕੇ ਦਿੱਲੀ-ਅੰਮ੍ਰਿਤਸਰ ਰਾਜ ਮਾਰਗ ਨੂੰ ਜਾਮ ਕਰਨ ਤੋਂ ਬਾਅਦ ਰੇਲਵੇ ਟ੍ਰੈਕ ‘ਤੇ ਧਰਨਾ ਸ਼ੁਰੂ ਕਰ ਦਿੱਤਾ ਹੈ।
ਵੱਡੀ ਗਿਣਤੀ ‘ਚ ਕਿਸਾਨ ਅਤੇ ਉਨਾਂ੍ਹ ਦੇ ਸਮਰਥਕ ਰੇਲਵੇ ਟ੍ਰੈਕ ‘ਤੇ ਬੈਠੇ ਹਨ।ਫਿਲਹਾਲ, ਰੇਲ ਗੱਡੀਆਂ ਨੂੰ ਉਨ੍ਹਾਂ ਦੇ ਪਿਛਲੇ ਸਟੇਸ਼ਨਾਂ ‘ਤੇ ਰੋਕ ਦਿੱਤਾ ਗਿਆ ਹੈ। ਰੇਲਵੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਇਸ ਤੋਂ ਪਹਿਲਾਂ, ਕਿਸਾਨਾਂ ਨੇ ਜਲੰਧਰ ਦੇ ਪ੍ਰਵੇਸ਼ ਦੁਆਰ, ਧਨੌਵਾਲੀ ਦੇ ਨੇੜੇ ਧਰਨਾ ਦਿੱਤਾ, ਜਿਸ ਨਾਲ ਮਹਾਨਗਰ ਤੋਂ ਦੂਜੇ ਸ਼ਹਿਰਾਂ ਲਈ ਬੱਸ ਸੇਵਾ ਪੂਰੀ ਤਰ੍ਹਾਂ ਬੰਦ ਹੋ ਗਈ। ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈ ਨੂੰ ਜਾਮ ਕਰ ਦਿੱਤਾ ਹੈ। ਬੱਸ ਅੱਡੇ ਦੇ ਅੰਦਰ ਹੀ ਬੱਸਾਂ ਇਕੱਠੀਆਂ ਹੋ ਗਈਆਂ ਹਨ। ਯਾਤਰੀਆਂ ਵਿੱਚ ਹਫੜਾ-ਦਫੜੀ ਵਾਲਾ ਮਾਹੌਲ ਹੈ। ਲੁਧਿਆਣਾ ਅਤੇ ਚੰਡੀਗੜ੍ਹ ਲਈ ਬੱਸਾਂ ਦਾ ਸੰਚਾਲਨ ਸ਼ਾਮ ਤੱਕ ਸੰਚਾਲਨ ਸ਼ੁਰੂ ਨਹੀਂ ਹੋ ਸਕਿਆ।