ਮਾਝੇ ਵਿਚ ਪੈਂਦੇ ਅੰਮ੍ਰਿਤਸਰ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ ‘ਭਾਰਤ ਬੰਦ’ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ। ਇਥੇ ਕਿਸਾਨਾਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਕੇ.ਐੱਮ.ਐੱਸ.ਸੀ.) ਦੇ ਬੈਨਰ ਹੇਠ ਨੰਗੇ ਧੜ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤਾ। ਉਨ੍ਹਾਂ ਵਲੋਂ ਅੰਮ੍ਰਿਤਸਰ-ਦਿੱਲੀ ਰੇਲਵੇ ਟ੍ਰੈਕ ਰੋਕਿਆ ਗਿਆ। ਇਸ ਦੇ ਨਾਲ ਹੀ ਹੋਰ ਥਾਈਂ ਵੀ ਕਿਸਾਨਾਂ ਵਲੋਂ ਰਾਹ ਰੋਕੇ ਗਏ।
ਤਰਨਤਾਰਨ ਵਿਚ ਵੀ ਅੰਮ੍ਰਿਤਸਰ-ਖੇਮਕਰਣ, ਅੰਮ੍ਰਿਤਸਰ ਤੋਂ ਤਰਨਤਾਰਨ ਦਾ ਬਿਆਸ ਰੇਲ ਰੂਟ ਵੀ ਬੰਦ ਕੀਤਾ ਗਿਆ। ਇਸ ਦੇ ਨਾਲ-ਨਾਲ ਹਰ ਤਰਾਂ ਦੀ ਆਵਾਜਾਈ ਬੰਦ ਕੀਤੀ ਗਈ ਵਿਰੋਧ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਦੀ ਮੋਦੀ ਸਰਕਾਰ ਇਹ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਸਾਡਾ ਸੰਘਰਸ਼ ਜਾਰੀ ਰਹੇਗਾ ਅਤੇ ਜੋ ਸੰਯੁਕਤ ਕਿਸਾਨ ਮੋਰਚਾ ਫੈਸਲਾ ਕਰੇਗਾ ਅਸੀਂ ਉਸ ਨੂੰ ਪੂਰਾ ਕਰਾਂਗੇ।