ਕੁਝ ਦਿਨਾਂ ਤੋਂ ਫਿਰ ਕਰੋਨਾ ਦੇ ਕੇਸ ਵਧਣ ਲੱਗੇ ਹਨ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਵੀ ਕਰੋਨਾ ਨੇ ਲਪੇਟ ’ਚ ਲੈ ਲਿਆ ਹੈ। ਸਿਹਤ ਵਿਭਾਗ ਵੱਲੋਂ ਕੀਤੇ ਟੈਸਟਾਂ ਦੌਰਾਨ ਜ਼ਿਲ੍ਹੇ ਭਰ ਵਿੱਚੋਂ ਕਰੋਨਾ ਪਾਜ਼ੇਟਿਵ ਪਾਏ 37 ਮਰੀਜ਼ਾਂ ਵਿਚ ਡਿਪਟੀ ਕਮਿਸ਼ਨਰ ਵੀ ਸ਼ਾਮਲ ਹਨ।
ਇਸ ਦੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਖ਼ੁਦ ਵੀ ਆਪਣੇ ਫੇਸਬੁੱਕ ਖਾਤੇ ਰਾਹੀਂ ਕਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ’ਚ ਉਨ੍ਹਾਂ ਦੇ ਸੰਪਰਕ ’ਚ ਆਉਣ ਵਾਲ਼ੇ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਆਪਣੇ ਟੈਸਟ ਕਰਵਾਉਣ ਦਾ ਸੁਝਾਅ ਦਿੱਤਾ ਹੈ।
ਇਸੇ ਦੌਰਾਨ ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਪਾਜ਼ੇਟਿਵ ਪਾਏ ਗਏ 37 ਜਣਿਆਂ ਵਿੱਚੋਂ 24 ਪਟਿਆਲਾ ਸ਼ਹਿਰ ਨਾਲ ਸਬੰਧਤ ਹਨ