ਪਦਮ ਸ੍ਰੀ ਪੁਰਸਕਾਰ ਅਤੇ ਸਾਬਕਾ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੇ ਸਾਬਕਾ ਪ੍ਰਧਾਨ ਡਾ.ਕੇ.ਕੇ. ਅਗਰਵਾਲ ਦਾ ਅੱਜ ਤੜਕਸਾਰ ਸਵੇਰੇ ਕੋਰੋਨਾ ਕਾਰਨ ਦੇਹਾਂਤ ਹੋ ਗਿਆ ਹੈ। ਉਹ ਬੀਤੇ ਕਈ ਦਿਨਾਂ ਤੋਂ ਕੋਰੋਨਾ ਇਨਫੈਕਸ਼ਨ ਨਾਲ ਜੂਝ ਰਹੇ ਸਨ। ਇਨਫੈਕਸ਼ਨ ਗੰਭੀਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ਦੇ ਆਈਸੀਯੂ ‘ਚ ਦਾਖ਼ਲ ਕਰਵਾਇਆ ਗਿਆ ਸੀ। ਡਾ. ਕੇਕੇ ਅਗਰਵਾਲ ਨੇ ਖ਼ੁਦ ਹੀ ਆਪਣੇ ਟਵਿੱਟਰ ਹੈਂਡਲ ਤੋਂ ਜਾਣਕਾਰੀ ਦਿੱਤੀ ਸੀ ਕਿ ਉਹ ਕੋਰੋਨਾ ਇਨਫੈਕਟਿਡ ਹੋ ਗਏ ਹਨ। ਉਨ੍ਹਾਂ ਦਾ ਦੇਹਾਂਤ ਮੈਡੀਕਲ ਜਗਤ ਲਈ ਬਹੁਤ ਵੱਡਾ ਘਾਟਾ ਹੈ।
ਦੱਸ ਦੇਈਏ ਕਿ ਡਾ. ਅਗਰਵਾਲ ਨੂੰ ਸਾਲ 2010 ਵਿਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਪਦਮਸ਼੍ਰੀ ਡਾ. ਕੇਕੇ ਅਗਰਵਾਲ ਆਪਣੇ ਪ੍ਰੋਫੈਸ਼ਨ ਦੀ ਵਜ੍ਹਾ ਨਾਲ ਮਸ਼ਹੂਰ ਹੋਣ ਦੇ ਨਾਲ-ਨਾਲ ਆਪਣੀ ਦਰਿਆਦਿਲੀ ਲਈ ਵੀ ਜਾਣੇ ਜਾਂਦੇ ਸਨ। ਇਸ ਔਖੀ ਘੜੀ ਹਜ਼ਾਰਾਂ ਲੋਕਾਂ ਦੀ ਮਦਦ ਕੀਤੀ। ਆਰਥਿਕ ਪੱਖੋਂ ਕਮਜ਼ੋਰ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ।