ਕਾਂਗਰਸ ਕਮੇਟੀ ਦੇ ਦਫ਼ਤਰ ‘ਚ ਅੱਜ ਸ਼ਾਮ 5 ਵਜੇ ਹੋਣ ਵਾਲੀ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਹ ਮੀਟਿੰਗ ਪਾਰਟੀ ਦੀਆਂ ਕੁਝ ਅੰਦਰੂਨੀ ਨੀਤੀਆਂ ਹਨ, ਇਸ ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗ ਬੁਲਾਈ ਗਈ ਹੈ| ਉਨ੍ਹਾਂ ਕਿਹਾ ਕਿ ਪਾਰਟੀ ‘ਚ ਕੋਈ ਮੁਸ਼ਕਲ ਨਹੀਂ ਹੈ | ਇਸ ਦੇ ਨਾਲ ਉਨ੍ਹਾਂ ਕਿਹਾ ਕਿ ਹਰ ਕਿਸੇ ਦਾ ਨਜ਼ਰੀਆ ਹੁੰਦਾ ਹੈ ਅਤੇ ਇਸ ਨੂੰ ਸੀਐਲਪੀ ਮੀਟਿੰਗ ਵਿੱਚ ਸੁਣਿਆ ਜਾਣਾ ਚਾਹੀਦਾ ਹੈ|ਪਰਗਟ ਸਿੰਘ ਨੇ ਕਿਹਾ ਕਿ ਸਮੱਸਿਆ ਕੀ ਹੈ?
ਦੱਸਣਯੋਗ ਹੈ ਕਿ ਬੀਤੀ ਦੇਰ ਰਾਤ ਹਰੀਸ਼ ਰਾਵਤ ਦੇ ਵੱਲੋਂ ਟਵੀਟ ਕਰ ਵਿਧਾਇਕ ਦਲ ਦੀ ਮੀਟਿੰਗ ਸੱਦੀ ਗਈ ਜੋ ਅੱਜ ਸ਼ਾਮ 5 ਵਜੇ ਬੁਲਾਈ ਗਈ ਹੈ |ਇਸ ਮੀਟਿੰਗ ਤੋਂ ਪਹਿਲਾਂ ਬਹੁਤ ਸਾਰੇ ਕਿਆਸ ਲਾਏ ਜਾ ਰਹੇ ਹਨ |