ਕੇਂਦਰ ਸਰਕਾਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਸ਼ੱਕੀ ਵਿਅਕਤੀਆਂ ਦੀ ਭਾਲ, ਗ੍ਰਿਫਤਾਰੀ ਅਤੇ ਜ਼ਬਤ ਕਰਨ ਦਾ ਅਧਿਕਾਰ ਦਿੱਤਾ ਹੈ। ਬੀਐਸਐਫ ਦੇ ਅਧਿਕਾਰਾਂ ਵਿੱਚ ਵਾਧੇ ਕਾਰਨ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਕੈਬਨਿਟ ਮੰਤਰੀ ਪ੍ਰਗਟ ਸਿੰਘ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸਖਤ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਪਹਿਲਾਂ ਹੀ ਬਹੁਤ ਨੁਕਸਾਨ ਝੱਲ ਚੁੱਕਾ ਹੈ। ਅਸੀਂ ਕੇਂਦਰ ਦੇ ਇਸ ਯਤਨ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ। ਇਸ ਦੇ ਨਾਲ ਹੀ ਇਸ ਦੌਰਾਨ ਉਨ੍ਹਾਂ ਨੇ ਕੈਪਟਨ ਵੱਲੋਂ ਕੇਂਦਰ ਦੇ ਫੈਸਲੇ ਦੇ ਸਮਰਥਨ ਨੂੰ ਮੰਦਭਾਗਾ ਦੱਸਿਆ।