ਦੋ ਵਾਰ ਦੇ ਓਲੰਪਿਕ ਤਮਗਾ ਜੇਤੂ ਸੁਸ਼ੀਲ ਕੁਮਾਰ ਨੇ 20-25 ਪਹਿਲਵਾਨਾਂ ਤੇ ਇਕ ਗਿਰੋਹ ਦੇ ਬਦਮਾਸ਼ਾਂ ਦੇ ਨਾਲ ਪਹਿਲਵਾਨ ਸਾਗਰ ਧਨਖੜ ਦਾ ਕਤਲ ਕੀਤਾ ਸੀ ,ਜਿਸ ਤੋਂ ਬਾਅਦ ਉਹ ਫਰਾਰ ਚਲ ਰਿਹਾ ਸੀ , ਉਥੇ ਹੀ ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਦਿੱਲੀ ਪੁਲਿਸ ਨੇ ਸੁਸ਼ੀਲ ਕੁਮਾਰ ਨੂੰ ਉਸ ਦੀ ਸੱਜੀ ਬਾਂਹ ਮੰਨੇ ਜਾਂਦੇ ਅਜੇ ਨੂੰ ਗਿ੍ਰਫ਼ਤਾਰ ਕਰ ਲਿਆ ਹੈ | ਦੱਸਿਆ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਨੇ ਇਨ੍ਹਾਂ ਦੋਵਾਂ ਦੋਸ਼ੀਆਂ ਨੂੰ ਦਿੱਲੀ ਦੇ ਮੁੰਡਕਾ ਇਲਾਕੇ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ।ਸਪੈਸ਼ਲ ਸੀਪੀ-ਸਪੈਸ਼ਲ ਸੈੱਲ ਨੀਰਜ ਠਾਕੁਰ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ, “ਪਹਿਲਵਾਨ ਸੁਸ਼ੀਲ ਕੁਮਾਰ ਨੂੰ ਵਿਸ਼ੇਸ਼ ਸੈੱਲ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪਹਿਲਵਾਨ ਸੁਸ਼ੀਲ ’ਤੇ ਦਿੱਲੀ ਪੁਲਿਸ ਨੇ ਇਕ ਲੱਖ ਰੁਪਏ ਤੇੇ ਅਜੇ ’ਤੇ 50 ਹਜ਼ਾਰ ਰੁਪਏ ਦਾ ਇਨਾਮ ਰਖਿਆ ਸੀ। ਰਿਪੋਰਟ ਵਿਚ ਦਿੱਲੀ ਪੁਲਿਸ ਦੇ ਹਵਾਲੇ ਨਾਲ ਕਿਹਾ ਗਿਆ ਹੈ: “ਇੰਸਪੈਕਟਰ ਸ਼ਿਵਕੁਮਾਰ, ਇੰਸਪੈਕਟਰ ਕਰਮਬੀਰ ਦੀ ਅਗਵਾਈ ਵਿਚ ਅਤੇ ਏਸੀਪੀ ਅਤਰ ਸਿੰਘ ਦੀ ਨਿਗਰਾਨੀ ਹੇਠ ਸਪੈਸ਼ਲ ਸੈਲ ਐਸਆਰ ਦੀ ਇਕ ਟੀਮ ਨੇ ਸੁਸ਼ੀਲ ਕੁਮਾਰ ਅਤੇ ਅਜੈ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਤਲ ਮਾਮਲੇ ‘ਚ ਹਾਲ ਹੀ ‘ਚ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਸੀ |ਜਿਸ ਵਿਚ ਸੁਸ਼ੀਲ ਕੁਮਾਰ ਨੇ 20-25 ਪਹਿਲਵਾਨਾਂ ਤੇ ਇਕ ਗਿਰੋਹ ਦੇ ਬਦਮਾਸ਼ਾਂ ਦੇ ਨਾਲ ਪਹਿਲਵਾਨ ਸਾਗਰ ਧਨਖੜ ਦਾ ਕਤਲ ਕੀਤਾ ਸੀ।ਛੱਤਰਸਾਲ ਸਟੇਡੀਅਮ ਦੀ ਸੀ. ਸੀ. ਟੀ. ਵੀ. ਫ਼ੁਟੇਜ ’ਚ ਸਾਫ਼ ਦਿਖਿਆ ਕਿ ਸੁਸ਼ੀਲ ਹਾਕੀ ਨਾਲ ਸਾਗਰ ਤੇ ਦੋ ਹੋਰ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਨਾਲ ਕੁੱਟ ਕਰ ਰਿਹਾ ਸੀ। ਸੀ. ਸੀ. ਟੀ. ਵੀ. ਫ਼ੁਟੇਜ ’ਚ ਦਿਖ ਰਿਹਾ ਹੈ ਕਿ ਸਾਰੇ ਲੋਕ ਸਾਗਰ ਨੂੰ ਪੈਰਾਂ, ਮੁੱਕਿਆਂ, ਡੰਡਿਆਂ, ਬੈਟ, ਹਾਕੀ ਨਾਲ ਮਾਰ ਰਹੇ ਹਨ।