ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀਰਵਾਰ ਨੂੰ ਕਿਹਾ ਕਿ ਹਾਲ ਹੀ ‘ਚ ਹੋਏ ਟੀ-20 ਵਰਲਡ ਕੱਪ ਮੈਚ ‘ਚ ਭਾਰਤ ਵਿਰੁੱਧ ਪਾਕਿਸਤਾਨ ਦੀ ਜਿੱਤ ਦੀ ਖੁਸ਼ੀ ਮਨਾਉਣ ਵਾਲਿਆਂ ਵਿਰੁੱਧ ਦੇਸ਼ਧ੍ਰੋਹ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਦਾ ਕਹਿਣਾ ਹੈ ਕਿ ਸੂਬਾ ਭਰ ‘ਚ ਭਾਰਤੀ ਕ੍ਰਿਕਟ ਟੀਮ ਵਿਰੁੱਧ ਕਥਿਤ ਗਲਤ ਟਿੱਪਣੀਆਂ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਹੁਣ ਤੱਕ ਹਿਰਾਸਤ ‘ਚ ਲਿਆ ਜਾ ਚੁੱਕਿਆ ਹੈ।ਆਦਿੱਤਿਆਨਾਥ ਦੇ ਦਫ਼ਤਰ ਵਲੋਂ ਅਧਿਕਾਰਿਤ ਹੈਂਡਲ ‘ਤੇ ਟਵੀਟ ਕੀਤਾ ਗਿਆ ਹੈ ਕਿ ਪਾਕਿਸਤਾਨ ਦੀ ਜਿੱਤ ਦੇ ਜਸ਼ਨ ਮਨਾਉਣ ਵਾਲਿਆਂ ਨੂੰ ਦੇਸ਼ ਧ੍ਰੋਹ ਦਾ ਕੇਸ ਦਾ ਸਾਹਮਣਾ ਕਰਨਾ ਪਵੇਗਾ।