ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦੇ ਨਵਾਂ ਪ੍ਰਧਾਨ ਬਣਾਇਆ ਗਿਆ ਹੈ।ਉਨ੍ਹਾਂ ਦੀ ਨਿਯੁਕਤੀ ‘ਤੇ ਸਵਾਲ ਚੁੱਕਣ ਕਾਰਨ ਸੁਰਜੀਤ ਧੀਮਾਨ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਸੀ।ਉਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਹਾਈਕਮਾਂਡ ‘ਤੇ ਨਿਸ਼ਾਨੇ ਸਾਧੇ ਅਤੇ ਪਾਰਟੀ ‘ਚੋਂ ਕੱਢੇ ਜਾਣ ਦੀ ਖੁਸ਼ੀ ‘ਚ ਉਨ੍ਹਾਂ ਨੇ ਲੱਡੂ ਵੀ ਵੰਡੇ।
ਧੀਮਾਨ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਂਗਰਸ ਦੀ ਕਮਾਨ ਗਾਂਧੀ ਪਰਿਵਾਰ ਦੇ ਹੱਥ ‘ਚ ਹੈ, ਕਾਂਗਰਸ ਦਾ ਬੇੜਾ ਪਾਰ ਨਹੀਂ ਹੋ ਸਕਦਾ।ਜਦੋਂ ਤੱਕ ਕਾਂਗਰਸ ਪਾਰਟੀ ਗਾਂਧੀ ਪਰਿਵਾਰ ਮੁਕਤ ਨਹੀਂ ਹੁੰਦੀ, ਉਦੋਂ ਤੱਕ ਕੋਈ ਵੀ ਕਾਂਗਰਸ ‘ਚ ਜਾਣ ਦੀ ਗਲਤੀ ਨਾ ਕਰੇ।ਧੀਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਲੋਂ ਕੱਢੇ ਜਾਣ ਦਾ ਕੋਈ ਅਫਸੋਸ ਨਹੀਂ ਹੈ ਪਰ ਉਹ ਬਹੁਤ ਖੁਸ਼ ਹਨ ਅਤੇ ਲੱਡੂ ਵੰਡ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਨਵਜੋਤ ਸਿੱਧੂ ਦਾ ਪੱਖ ਪੂਰਿਆ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਈਮਾਨਦਾਰ ਇਨਸਾਨ ਹੈ।ਮੈਂ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਰਹਾਂਗਾ।ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਹਾਈਕਮਾਨ ਨੇ ਕਦੇ ਵੀ ਚੱਲਣ ਨਹੀਂ ਦਿੱਤੀ। ਦੱਸ ਦੇਈਏ ਕਿ ਧੀਮਾਨ ਪੰਜਾਬ ਦੇ ਸਾਬਕਾ ਪ੍ਰਧਾਨ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ।ਧੀਮਾਨ ਦਾ ਕਹਿਣਾ ਹੈ ਕਿ ਉਹ ਸਦਾਬਹਾਰ ਅਤੇ ਤਲਵਾਰ ਦੀ ਧਾਰ ‘ਤੇ ਚੱਲਣ ਵਾਲਾ ਹੈ।ਹਮੇਸ਼ਾ ਸੱਚਾਈ ਅਤੇ ਈਮਾਨਦਾਰੀ ‘ਤੇ ਪਹਿਰਾ ਦਿੱਤਾ ਹੈ ਅਤੇ ਇਸੇ ਤਰ੍ਹਾਂ ਕਰਦੇ ਰਹਿਣਗੇ।