ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਗੁਜਰਾਤ ਦੀ ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਰਿਹਾਈ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਪੂਰਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਰਨੀ ਤੇ ਕਥਨੀ ’ਚ ਫਰਕ ਦੇਖ ਰਿਹਾ ਹੈ।
ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੌਰਾਨ 5 ਮਹੀਨੇ ਦੀ ਗਰਭਵਤੀ ਔਰਤ ਨਾਲ ਬਲਾਤਕਾਰ ਕਰਨ ਅਤੇ ਉਸ ਦੀ 3 ਸਾਲ ਦੀ ਬੱਚੀ ਦੀ ਹੱਤਿਆ ਕਰਨ ਵਾਲਿਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
5 महीने की गर्भवती महिला से बलात्कार और उनकी 3 साल की बच्ची की हत्या करने वालों को 'आज़ादी के अमृत महोत्सव' के दौरान रिहा किया गया।
नारी शक्ति की झूठी बातें करने वाले देश की महिलाओं को क्या संदेश दे रहे हैं?
प्रधानमंत्री जी, पूरा देश आपकी कथनी और करनी में अंतर देख रहा है।
— Rahul Gandhi (@RahulGandhi) August 17, 2022
ਨਾਰੀ ਸ਼ਕਤੀ ਦੀਆਂ ਝੂਠੀਆਂ ਗੱਲਾਂ ਕਰਨ ਵਾਲੇ ਦੇਸ਼ ਦੀਆਂ ਔਰਤਾਂ ਨੂੰ ਕੀ ਸੰਦੇਸ਼ ਦੇ ਰਹੇ ਹਨ? ਪ੍ਰਧਾਨ ਮੰਤਰੀ ਜੀ, ਤੁਹਾਡੀ ਕਹਿਣੀ ਅਤੇ ਕਰਨੀ ਵਿੱਚ ਫ਼ਰਕ ਪੂਰਾ ਦੇਸ਼ ਦੇਖ ਰਿਹਾ ਹੈ।’
ਇਹ ਜਿਕਰਯੋਗ ਹੈ ਕਿ ਬਿਲਕਿਸ ਨੇ ਆਪਣੀਆਂ ਅੱਖਾਂ ਸਾਹਮਣੇ ਪਰਿਵਾਰ ਦੇ 14 ਜੀਆਂ ਦਾ ਕਤਲ ਹੁੰਦਿਆਂ ਹੋਇਆ ਦੇਖਿਆ, ਜਿਸ ਵਿੱਚ ਉਨ੍ਹਾਂ ਦੀ ਆਪਣੀ ਧੀ ਵੀ ਸ਼ਾਮਿਲ ਸੀ।ਗੈਂਗ ਰੇਪ ਦਾ ਸ਼ਿਕਾਰ ਬਣ ਕੇ ਅਧਮਰੀ ਹਾਲਤ ‘ਚ ਕਈ ਘੰਟਿਆਂ ਤੱਕ ਪਏ ਰਹਿਣ ਤੋਂ ਬਾਅਦ ਫਿਰ ਹੋਸ਼ ਆਉਣ ‘ਤੇ ਬੜੀ ਮੁਸ਼ਕਿਲ ਨਾਲ ਕੋਲ ਦੀ ਪਹਾੜੀ ‘ਤੇ ਲੁਕ ਕੇ ਉਨ੍ਹਾਂ ਨੇ ਆਪਣੀ ਜਾਨ ਬਚਾਈ।
ਜਦੋਂ ਇਹ ਸਭ ਕੁਝ ਹੋਇਆ ਤਾਂ ਉਸ ਵੇਲੇ ਬਿਲਕਿਸ ਬਾਨੋ ਦੀ ਉਮਰ ਕਰੀਬ 20 ਸਾਲ ਦੀ ਹੀ ਹੋਵੇਗੀ। ਜਦੋਂ ਇਹ ਹਾਦਸਾ ਹੋਇਆ ਤਾਂ ਬਿਲਕਿਸ ਬਾਨੋ ਆਪਣੇ ਪਿਤਾ ਦੇ ਪਿੰਡੋਂ ਪਰਿਵਾਰ ਦੇ ਲੋਕਾਂ ਨਾਲ ਦੂਜੇ ਪਿੰਡ ਜਾ ਰਹੀ ਸੀ।
ਇਹ ਵੀ ਪੜ੍ਹੋ : AIFF ban by FIFA:ਸੁਪਰੀਮ ਕੋਰਟ ਨੇ ਭਾਰਤੀ ਫੁੱਟਬਾਲ ਸੰਘ ਮਾਮਲੇ ਦੀ ਸੁਣਵਾਈ 22 ਤੱਕ ਟਾਲੀ..
ਆਪਣੇ ਪਿੰਡ ਦੀ ਗੱਲ ਕਰਦਿਆਂ ਬਿਲਕਿਸ ਨੇ ਦੱਸਿਆ, “ਪੂਰਾ ਪਰਿਵਾਰ ਖ਼ਤਮ ਹੋ ਗਿਆ ਸਾਡਾ। ਮਾਰ ਦਿੱਤਾ ਸਾਰਿਆਂ ਨੂੰ।”
ਸਾਲ 2002 ਵਿੱਚ ਜਦੋਂ ਬਿਲਕਿਸ ਨਾਲ ਬਲਾਤਕਾਰ ਹੋਇਆ ਤਾਂ ਉਹ ਉਸ ਵੇਲੇ ਗਰਭਵਤੀ ਸੀ। ਉਨ੍ਹਾਂ ਦੀ ਤਿੰਨ ਸਾਲ ਦੀ ਧੀ ਸਾਲੇਹਾ ਦਾ ਵੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।