ਵੀਰਵਾਰ, ਜਨਵਰੀ 22, 2026 02:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੇਂਡੂ ਵਿਕਾਸ ਮੰਤਰੀ ਦੀ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਕਿਹਾ, ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ

by propunjabtv
ਮਾਰਚ 28, 2022
in ਪੰਜਾਬ
0

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ। ਸ੍ਰੀ ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ਥੰਮ੍ਹ ਹੈ, ਜਿਸ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਅਤੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 26 ਜੂਨ, 2022 ਨੂੰ ਸੂਬੇ ਦੇ ਸਮੂਹ ਪਿੰਡਾਂ ਵਿੱਚ ਗ੍ਰਾਮ ਸਭਾ ਇਜਲਾਸ ਬੁਲਾਉਣ।

ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਗ੍ਰਾਮ ਸਭਾ ਇਜਲਾਸ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਖ-ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਗ੍ਰਾਮ ਸਭਾ ਸਬੰਧੀ ਪਿੰਡਾਂ ਵਿੱਚ ਸਹੀ ਢੰਗ ਨਾਲ ਪੋਸਟਰ ਲਗਾਏ ਜਾਣ ਅਤੇ ਗ੍ਰਾਮ ਸਭਾ ਦੇ ਇਸ ਇਜਲਾਸ ਲਈ ਸਮੇਂ ਸਿਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ।
ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਤਕਨੀਕੀ ਸ਼ਾਖਾਵਾਂ ਤੋਂ ਸਹੀ ਵਿਉਂਤਬੰਦੀ ਅਤੇ ਰੂਪ-ਰੇਖਾ ਨਾਲ ਨੇਪਰੇ ਚਾੜ੍ਹੇ ਜਾਣ।

ਉਨ੍ਹਾਂ ਨਾਲ ਹੀ ਕਿਹਾ ਕਿ ਵਿਕਾਸ ਕਾਰਜਾਂ ਦੀ ਘੱਟੋ-ਘੱਟ ਮਿਆਦ 25 ਸਾਲ ਹੋਣੀ ਚਾਹੀਦੀ ਹੈ ਅਤੇ ਵਿਕਾਸ ਕਾਰਜਾਂ ਲਈ ਸਿਰਫ਼ ਮਿਆਰੀ ਸਮੱਗਰੀ ਹੀ ਵਰਤੀ ਜਾਵੇ। ਸ. ਧਾਲੀਵਾਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਅਨੁਮਾਨ ਅਤੇ ਵਿਉਂਤਬੰਦੀ ਸਹੀ ਨਾ ਹੋਈ ਤਾਂ ਤਕਨੀਕੀ ਸ਼ਾਖਾਵਾਂ ਦੇ ਅਧਿਕਾਰੀ ਵੀ ਜ਼ਿੰਮੇਵਾਰ ਹੋਣਗੇ।

ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਕਰਨ ਅਤੇ ਕਿਸੇ ਵੀ ਸਰਪੰਚ ਤੋਂ ਕਮਿਸ਼ਨ ਨਾ ਲੈਣ। ਸ. ਧਾਲੀਵਾਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਰਤੀਆਂ ਜਾਂਦੀਆਂ ਇੰਟਰਲਾਕਿੰਗ ਟਾਈਲਾਂ, ਇੱਟਾਂ, ਸੀਮਿੰਟ ਆਦਿ ਸਮੱਗਰੀ ਵਿੱਚ ਕਿਸੇ ਅਧਿਕਾਰੀ ਦਾ ਸਿੱਧਾ ਜਾਂ ਅਸਿੱਧਾ ਹਿੱਸਾ ਪਾਇਆ ਗਿਆ ਤਾਂ ਉਸ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਚੇਅਰਮੈਨਾਂ ਅਤੇ ਮੈਂਬਰਾਂ ਨੂੰ ਜ਼ਿਲ੍ਹਿਆਂ ਅਤੇ ਬਲਾਕਾਂ ਵਿੱਚ ਵਿਕਾਸ ਕਾਰਜਾਂ ਸਬੰਧੀ ਉਹਨਾਂ ਦੀਆਂ ਮੀਟਿੰਗਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਭੇਦਭਾਵ ਤੋਂ ਨੇਪਰੇ ਚਾੜ੍ਹੇ ਜਾਣ।

ਪੇਂਡੂ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਬਲਾਕ ਵਿਕਾਸ ਅਧਿਕਾਰੀਆਂ ਅਤੇ ਹੋਰ ਮੁਲਾਜ਼ਮਾਂ ਦੀਆਂ ਖਾਲੀ ਪਈਆਂ ਅਸਾਮੀਆਂ ਦਾ ਖਰੜਾ ਬਣਾਉਣ ਲਈ ਵੀ ਕਿਹਾ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾ ਸਕੇ।

ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਸ੍ਰੀ ਰਾਹੁਲ ਭੰਡਾਰੀ, ਡਾਇਰੈਕਟਰ ਸ੍ਰੀ ਮਨਪ੍ਰੀਤ ਸਿੰਘ ਛਤਵਾਲ, ਸੰਯੁਕਤ ਵਿਕਾਸ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਟੀ.ਪੀ.ਐਸ ਫੂਲਕਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Tags: kuldeep dhaliwal
Share200Tweet125Share50

Related Posts

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਜਨਵਰੀ 21, 2026

ਪੁਲਿਸ ਦੀ ਵੱਡੀ ਕਾਰਵਾਈ : ਚੰਡੀਗੜ੍ਹ ‘ਚ ਸਵੇਰੇ-ਸਵੇਰੇ 3 ਗੈਂਗਸਟਰਾਂ ਦਾ ਐਨਕਾਊਂਟਰ

ਜਨਵਰੀ 21, 2026

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026
Load More

Recent News

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਜਨਵਰੀ 21, 2026

ਪੁਲਿਸ ਦੀ ਵੱਡੀ ਕਾਰਵਾਈ : ਚੰਡੀਗੜ੍ਹ ‘ਚ ਸਵੇਰੇ-ਸਵੇਰੇ 3 ਗੈਂਗਸਟਰਾਂ ਦਾ ਐਨਕਾਊਂਟਰ

ਜਨਵਰੀ 21, 2026

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.