ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਵੱਲੋਂ ਪੈਟਰੋਲੀਅਮ ਪਦਾਰਥਾਂ ਤੋਂ ਟੈਕਸਾਂ ਰਾਹੀਂ ਜੁਟਾਇਆ ਜਾ ਰਿਹਾ ਪੈਸਾ ਜਾਸੂਸੀ ’ਤੇ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਜਪਾ ਭਾਰਤ ਨੂੰ ਜਮਹੂਰੀ ਮੁਲਕ ਦੀ ਥਾਂ ਨਿਗਰਾਨੀ ਵਾਲੇ ਦੇਸ਼ ਵਿੱਚ ਬਦਲਣਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ’ਚ ਕਰੋਨਾ ਦਾ ਦੂਜੀ ਲਹਿਰ ਮੋਦੀ ਸਰਕਾਰ ਦੀ ਅਸਫ਼ਲਤਾ ਦੀ ਮਿਸਾਲ ਹੈ।