ਦੇਸ਼ ਦੇ ਵਿੱਚ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਵਾਧਾ ਹੋ ਰਿਹਾ ਹੈ |ਸਰਕਾਰੀ ਤੇਲ ਕੰਪਨੀਆਂ ਨੇ ਇੱਕ ਦਿਨ ਬਾਅਦ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਅੱਜ ਦੇਸ਼ ਦੇ ਲਗਭਗ ਸਾਰੇ ਸ਼ਹਿਰਾਂ ਵਿੱਚ, ਪੈਟਰੋਲ ਦੀ ਕੀਮਤ ਵਿੱਚ ਲਗਭਗ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ ਜਦੋਂ ਕਿ ਡੀਜ਼ਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨਦੇ ਅਨੁਸਾਰ, ਦਿੱਲੀ ਵਿੱਚ ਪੈਟਰੋਲ 101.64 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 107.47 ਰੁਪਏ ਪ੍ਰਤੀ ਲੀਟਰ’ ਤੇ ਪਹੁੰਚ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ 22 ਦਿਨਾਂ ਬਾਅਦ, ਸਰਕਾਰੀ ਤੇਲ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਲਗਾਤਾਰ ਚੌਥੇ ਦਿਨ ਵਾਧਾ ਕੀਤਾ ਗਿਆ, ਕੱਲ੍ਹ ਮੰਗਲਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 20 ਪੈਸੇ ਦਾ ਵਾਧਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਡੀਜ਼ਲ 25 ਪੈਸੇ ਮਹਿੰਗਾ ਹੋ ਗਿਆ।